ਪੰਜਾਬ ਦੇ ਨਵੇਂ ਏ.ਜੀ. ਅਤੇ ਡੀ.ਜੀ.ਪੀ. ਹੋਏ ਸਾਬਕਾ

222

ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗਡ਼੍ਹ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪੰਜਾਬ ਸਰਕਾਰ ਨੇ ਨਵੇਂ ਬਣੇ ਐਡਵੋਕੇਟ ਅਮਰਪ੍ਰੀਤ ਸਿੰਘ ਜੌਹਲ ਅਤੇ ਡੀ ਜੀ ਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਛੁੱਟੀ ਕਰਨ ਦਾ ਮਨ ਬਣਾ ਲਿਆ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਝ ਹੀ ਸਮੇਂ ਵਿੱਚ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਨਵੇਂ ਅਧਿਕਾਰੀਅਾਂ ਨੂੰ ਫਾਰਗ ਕਰ ਸਕਦੀ ਹੈ ਸਰਕਾਰ ਨੇ ਇਹ ਫ਼ੈਸਲਾ ਨਵਜੋਤ ਸਿੰਘ ਸਿੱਧੂ ਦੇ ਵਿਰੋਧ ਤੋਂ ਬਾਅਦ ਲਿਆ ਹੈ ਅਸਲ ਵਿੱਚ ਨਵਜੋਤ ਸਿੰਘ ਸਿੱਧੂ ਨੇ ਨਵੇਂ ਬਣੇ

ਡੀ ਜੀ ਪੀ ਅਤੇ ਏ ਜੀ ਦੀਆਂ ਨਿਯੁਕਤੀਆਂ ਤੇ ਸਵਾਲ ਖੜ੍ਹੇ ਕੀਤੇ ਸੀ ਅਤੇ ਇਨ੍ਹਾਂ ਨਿਯੁਕਤੀਆਂ ਕਾਰਨ ਹੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ ਸਿੱਧੂ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਸਾਫ ਤੌਰ ਤੇ ਡੀ ਜੀ ਪੀ ਸਹੋਤਾ ਤੇ ਇਲਜ਼ਾਮ ਲਾਇਆ ਸੀ ਕਿ ਸਰਕਾਰ ਨੇ ਅਜਿਹੇ ਲੋਕਾਂ ਨੂੰ ਨਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ ਜਿਨ੍ਹਾਂ ਨੇ 6 ਸਾਲ ਪਹਿਲਾਂ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ ਸੀ ਦੱਸ ਦੇਈਏ ਕਿ ਡੀ ਜੀ ਪੀ ਸਹੋਤਾ ਬਾਦਲਾਂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ ਜਦਕਿ ਬੇਅਦਬੀ ਮਾਮਲਿਆਂ ਵਿਚ ਵਿਰੋਧੀ ਧਿਰਾਂ ਖਾਸ ਕਰਕੇ ਨਵਜੋਤ ਸਿੰਘ ਸਿੱਧੂ ਬਾਦਲਾਂ ਨੂੰ ਸਿੱਧੇ ਤੌਰ ਤੇ ਜ਼ਿੰਮੇਵਾਰ ਮੰਨਦੇ ਹਨ ਅਜਿਹੇ ਵਿੱਚ ਡੀ ਜੀ ਪੀ ਸਹੋਤਾ ਦੀ

ਨਿਯੁਕਤੀ ਤੇ ਸਵਾਲ ਖੜ੍ਹੇ ਕਰਦਿਆਂ ਸਿੱਧੂ ਨੇ ਇਲਜ਼ਾਮ ਲਾਇਆ ਸੀ ਕਿ ਡੀ ਜੀ ਪੀ ਸਹੋਤਾ ਬਾਦਲਾਂ ਨੂੰ ਕਿਵੇਂ ਗ੍ਰਿਫ਼ਤਾਰ ਕਰ ਸਕਦੇ ਹਨ ਜਦ ਕਿ ਉਹ ਖ਼ੁਦ ਬਾਦਲਾਂ ਦੇ ਕਰੀਬੀ ਹਨ ਅਤੇ ਉਨ੍ਹਾਂ ਨੂੰ 6 ਸਾਲ ਪਹਿਲਾਂ ਕਲੀਨ ਚਿੱਟ ਦੇ ਚੁੱਕੇ ਹਨ ਜਦਕਿ ਦੂਜੇ ਪਾਸੇ ਏ ਜੀ ਅਮਰਪ੍ਰੀਤ ਸਿੰਘ ਦੀ ਨਿਯੁਕਤੀ ਵੀ ਪਹਿਲੇ ਦਿਨ ਤੋਂ ਹੀ ਵਿਵਾਦਾਂ ਵਿਚ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ