ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਪਾਸਪੋਰਟ ਹੋਏ ਗੁੰਮ

349

ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਅਤੇ ਉਸ ਦੇ ਮਾਤਾ-ਪਿਤਾ ਦੇ ਪਾਸਪੋਰਟ ਗੁੰਮ ਹੋ ਗਏ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਚੋਣਾਂ ਦਰਮਿਆਨ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੇ ਪਾਸਪੋਰਟ ਲੱਭ ਨਹੀਂ ਰਹੇ। ਉਨ੍ਹਾਂ ਨੇ ਇਸ ਬਾਰੇ ਪੁਲਸ ਨੂੰ ਕੋਈ ਸੂਚਨਾ ਨਹੀਂ ਦਿੱਤੀ। ਫਿਲਹਾਲ ਉਹ ਆਪਣੇ ਤੌਰ ’ਤੇ ਪਾਸਪੋਰਟ ਅਤੇ ਹੋਰ ਦਸਤਾਵੇਜ਼ਾਂ ਦੀ ਭਾਲ ਕਰ ਰਹੇ ਹਨ।

ਉਨ੍ਹਾਂ ਨੇ ਇਨ੍ਹਾਂ ਪਾਸਪੋਰਟਾਂ ਸਮੇਤ ਦਸਤਾਵੇਜ਼ ਗੁੰਮ ਹੋਣ ਬਾਰੇ ਸ਼ੋਸ਼ਲ ਮੀਡੀਆ ’ਤੇ ਵੀ ਇਕ ਪੋਸਟ ਪਾਈ ਹੈ। ਇਸ ਬਾਰੇ ਸਿੱਧੂ ਮੂਸੇਵਾਲਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਉਹ ਆਪਣੇ ਪੱਧਰ ’ਤੇ ਆਪਣੇ ਘਰ ’ਚ ਵੀ ਦਸਤਾਵੇਜ਼ਾਂ ਦੀ ਭਾਲ ਕਰਨ ’ਚ ਰੁੱਝੇ ਹੋਏ ਹਨ।