ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਪੰਜਾਬੀ ਗਾਇਕ, ਗੈਂਗਸਟਰ ਲੱਕੀ ਪਟਿਆਲ ਦਾ ਖ਼ਾਸ…

1654

ਮੋਹਾਲੀ ਪੁਲਸ ਨੇ ਅੱਜ ਗੈਂਗਸਟਰ ਲੱਕੀ ਪਟਿਆਲ ਦੇ ਖ਼ਾਸ ਗੁਰਗੇ ਯੋਧਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਗੱਲ ਦੀ ਪੁਸ਼ਟੀ ਮੋਹਾਲੀ ਦੇ ਐੱਸ. ਐੱਸ. ਪੀ. ਹਰਜੀਤ ਸਿੰਘ ਨੇ ਕੀਤੀ ਹੈ। ਐੱਸ. ਐੱਸ. ਪੀ. ਮੋਹਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੰਬੀਹਾ ਗਰੁੱਪ ਅਤੇ ਅਰਮੀਨੀਆ ਜੇਲ੍ਹ ਵਿੱਚ ਬੰਦ ਲੱਕੀ ਪਟਿਆਲ ਦੇ ਖ਼ਾਸ ਗੁਰਗੇ ਯੋਧਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਨਾਜਾਇਜ਼ ਹਥਿਆਰਾਂ ਦੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਗੈਂਗਸਟਰਾਂ ਦੇ ਨਿਸ਼ਾਨੇ ਉਤੇ ਕਈ ਪੰਜਾਬੀ ਗਾਇਕ ਹੈ। ਪੰਜਾਬੀ ਗਾਇਕਾਂ ਦੀ ਰੇਕੀ ਕੀਤੀ ਗਈ।

ਪੁਲਸ ਨੂੰ ਕਬੱਡੀ ਖਿਡਾਰੀ ਕਤਲ ਕਾਂਡ ‘ਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਾਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਗਏ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖ਼ੁਲਾਸੇ ਸਾਹਮਣੇ ਆ ਰਹੇ ਹਨ। ਪੁਲਸ ਸੂਤਰਾਂ ਮੁਤਾਬਕ ਪੁੱਛਗਿੱਛ ‘ਚ ਕਈ ਖ਼ੁਲਾਸੇ ਹੋਏ ਹਨ ਕਿ ਜੇਲ੍ਹ ‘ਚ ਬੰਦ ਗੈਂਗਸਟਰ ਕਿਸ ਤਰ੍ਹਾਂ ਡਰਾਉਣ ਦੀ ਯੋਜਨਾ ਬਣਾ ਰਹੇ ਹਨ।

ਪੰਜਾਬ ਪੁਲਸ ਦੇ ਸੂਤਰਾਂ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਪਿਛਲੇ ਦਿਨੀਂ ਧਮਕੀਆਂ ਮਿਲੀਆਂ ਸਨ। ਗਾਇਕ ਮਨਕੀਰਤ ਔਲਖ ਸਮੇਤ ਤਿੰਨ ਤੋਂ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਹਾਲਾਂਕਿ ਪੁਲਸ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਸੂਤਰਾਂ ਅਨੁਸਾਰ ਜਲਦ ਹੀ ਮਨਕੀਰਤ ਔਲਖ ਸਮੇਤ ਤਿੰਨ ਤੋਂ ਚਾਰ ਗਾਇਕ ਸੁਰੱਖਿਆ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ।