ਟਰਾਂਟੋ ਕੈਨੈਡਾ ਪੜਾਈ ਲਈ ਆਈ ਅੰਤਰ-ਰਾਸ਼ਟਰੀ ਵਿਦਿਆਰਥਣ ਦੀ ਹੋਈ ਮੌਤ
ਟਰਾਂਟੋ,ਉਨਟਾਰੀਓ : ਭਾਰਤ ਤੋਂ 2020 ਚ ਕੈਨੇਡਾ ਪੜਨ ਆਈ ਅੰਤਰ-ਰਾਸ਼ਟਰੀ ਵਿਦਿਆਰਥਣ ਜਸਮੀਤ ਕੌਰ(24) ਦੀ ਲੰਘੀ 15 ਅਪ੍ਰੈਲ ਨੂੰ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ,ਜਸਮੀਤ ਘਰ ਚ ਮ੍ਰਿਤਕ ਪਾਈ ਗਈ ਹੈ । ਜਸਮੀਤ ਕੌਰ ਦੀ ਇਸ ਮਹੀਨੇ ਦੇ ਅੰਤ ਚ ਪੜਾਈ ਪੂਰੀ ਹੋ ਜਾਣੀ ਸੀ,ਉਹ ਟਰਾਂਟੋ ਦੇ ਜਾਰਜ ਬ੍ਰਾਉਨ ਕਾਲਜ ਦੀ ਵਿਦਿਆਰਥਣ ਸੀ। ਜਸਮੀਤ ਦੀ ਮੌਤ ਦੇ ਕਾਰਨਾ ਬਾਰੇ ਹਾਲੇ ਬਹੁਤਾ ਕੁੱਝ ਸਾਹਮਣੇ ਨਹੀ ਆਇਆ ਹੈ। ਜਸਮੀਤ ਭਾਰਤ ਤੋਂ ਦਿੱਲੀ ਨਾਲ ਸਬੰਧਤ ਸੀ, ਦੱਸਣਯੋਗ ਹੈ ਕੀ ਹਾਲੇ ਕੱਲ ਹੀ 20 ਸਾਲਾਂ ਦੇ ਦਿਲਜਾਨ ਸਿੰਘ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਸੀ।
ਕੁਲਤਰਨ ਸਿੰਘ ਪਧਿਆਣਾ
ਭਾਰਤ ਨੂੰ ਲਾਲ ਸੂਚੀ ਵਿਚ ਪਾਉਣ ਦਾ ਮਾਮਲਾ ਭਖ਼ਿਆ
ਨਿਊ ਯਾਰਕ, 16 ਅਪਰੈਲ -ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਐਂਟਨੀ ਬਲਿੰਕਨ ਵਿਚਾਲੇ ਭਾਰਤ ਨੂੰ ਲਾਲ ਸੂਚੀ ਵਿਚ ਰੱਖਣ ਜਾਂ ਨਾ ਰੱਖਣ ਬਾਰੇ ਛਿੜੀ ਸ਼ਬਦੀ ਜੰਗ ਹੋਰ ਤੇਜ਼ ਹੋ ਗਈ ਹੈ। ਯੂਐੱਸਸੀਆਈਆਰਐੱਫ ਨੇ ਇਕ ਰਿਪੋਰਟ ਤਿਆਰ ਕੀਤੀ ਹੈ ਜੋ ਉਹ ਅਮਰੀਕੀ ਵਿਦੇਸ਼ ਵਿਭਾਗ ’ਚ 25 ਅਪਰੈਲ ਨੂੰ ਜਮ੍ਹਾਂ ਕਰਵਾਏਗਾ। ਪਿਛਲੇ ਦੋ ਸਾਲਾਂ ਵਿੱਚ ਵੀ ਯੂਐੱਸਸੀਆਈਆਰਐੱਫ ਚਾਹੁੰਦਾ ਸੀ ਕਿ ਅਮਰੀਕਾ ਦਾ ਵਿਦੇਸ਼ ਵਿਭਾਗ ਭਾਰਤ ਨੂੰ ‘ਖ਼ਾਸ ਚਿੰਤਾ ਵਾਲੇ ਦੇਸ਼’ (ਸੀਪੀਸੀ) ਵਜੋਂ ਵਿਚਾਰਿਆ ਜਾਵੇ। ਇਸ ਨਾਲ ਭਾਰਤ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਕਰਨ ਵਾਲੇ ਚੀਨ, ਪਾਕਿਸਤਾਨ ਤੇ ਸਾਊਦੀ ਅਰਬ ਵਰਗੇ ਦੇਸ਼ਾਂ ਦੇ ਵਰਗ ਵਿੱਚ ਆ ਜਾਵੇਗਾ। ਦੋਵੇਂ ਵਾਰ ਅਮਰੀਕਾ ਦੇ ਦੋ ਵੱਖ-ਵੱਖ ਪ੍ਰਸ਼ਾਸਨਾਂ ਨੇ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਖਾਰਜ ਕਰਦੇ ਹੋਏ ਭਾਰਤ ਨੂੰ ਲਾਲ ਸੂਚੀ ਵਿੱਚੋਂ ਬਾਹਰ ਰੱਖਿਆ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵਾਸ਼ਿੰਗਟਨ ਡੀਸੀ ਦੇ ਦੌਰੇ ਤੋਂ ਬਾਅਦ ਬੁੱਧਵਾਰ ਰਾਤ ਨੂੰ ਨਿਊ ਯਾਰਕ ਪਹੁੰਚੇ। ਇਥੇ ਉਹ ਅੱਜ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨਾਲ ਮੁਲਾਕਾਤ ਕਰਨਗੇ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐੱਸ ਤਿਰੁਮੂਰਤੀ ਨੇ ਨਿਊ ਯਾਰਕ ਵਿੱਚ ਜੈਸ਼ੰਕਰ ਦਾ ਸਵਾਗਤ ਕੀਤਾ।