ਹਾਰ ਤੋਂ ਬਾਅਦ ਸਿੱਧੂ ਮੂਸੇਆਲੇ ਦਾ ਠੋਕਵਾਂ ਜਵਾਬ
“ਖੋਲੋ ਮੇਰੇ ‘ਤੇ ਜੋ ਕੇਸ ਖੋਲਣੇ ਆ, ਮੈਂ ਕਿਹੜਾ ਭੁੱਕੀ ਵੇਚਦਾਂ , ਕਰੋੜਾਂ ਦਾ ਟੈਕਸ ਦਿੰਨਾ”
AAP ਵਾਲਿਆਂ ਨੂੰ ਸ਼ਾਇਦ ਸਮਝ ਨਹੀਂ ਆਉਂਦੀ ਪੰਜਾਬੀ
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਹੁਦਾ ਸੰਭਾਲਦਿਆਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਸੰਵਾਦ ਦੀ ਲੋੜ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨਾਲ ਇੱਥੇ ਕਾਂਗਰਸ ਭਵਨ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸਾਦੇ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਖਹਿਰਾ, ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਰਕਾਰੀਆ, ਸੰਸਦ ਮੈਂਬਰ ਮਨੀਸ਼ ਤਿਵਾੜੀ, ਜਸਬੀਰ ਡਿੰਪਾ ਅਤੇ ਪਾਰਟੀ ਦੇ ਹੋਰ ਆਗੂ ਹਾਜ਼ਰ ਹੋਏ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਾਰਟੀ ਦਫ਼ਤਰ ਵਿੱਚ ਆਏ ਪਰ ਹੋਰ ਆਗੂਆਂ ਨਾਲ ਸਟੇਜ ਸਾਂਝੀ ਨਹੀਂ ਕੀਤੀ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਕਿਤੇ ਨਜ਼ਰ ਨਹੀਂ ਆਏ।
ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੋਟੇ ਭਰਾ ਅਤੇ ਇਮਾਨਦਾਰ ਬੰਦਾ ਕਰਾਰ ਦਿੰਦਿਆਂ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਪਾਰਟੀ ਸੂਬੇ ਵਿੱਚ ਮੌਜੂਦ ਮਾਫੀਆ ਰਾਜ ਕਾਰਨ ਪੰਜਾਬ ਚੋਣਾਂ ਹਾਰ ਗਈ ਹੈ ਅਤੇ ਇਸ ਨੂੰ ਹੁਣ ਆਪਣੇ ਆਪ ਨੂੰ ਨਵੇਂ ਸਿਰਿਓਂ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਜੇ ਭਗਵੰਤ ਮਾਨ ਮਾਫੀਆ ਖ਼ਿਲਾਫ਼ ਲੜਦੇ ਹਨ ਤਾਂ ਉਹ ਉਨ੍ਹਾਂ ਦਾ ਸਮਰਥਨ ਕਰਨਗੇ। ਇਥੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੂਬਾ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ,‘ਉਹ(ਮਾਨ) ਇਮਾਨਦਾਰ ਵਿਅਕਤੀ ਹੈ।