ਪੰਜਾਬ ਪੁਲਿਸ ਦਾ ਦਾਅਵਾ – ਗੁਰੂ ਘਰ ‘ਚ ਗ੍ਰੰਥੀ ਬਣ ਕੇ ਰਹਿ ਰਹੇ ਬੱਬਰ ਖਾਲਸਾ ਦੇ ਖਾੜਕੂ ਨੂੰ ਕੀਤਾ ਗ੍ਰਿਫ਼ਤਾਰ

1213

ਚੰਡੀਗੜ੍ਹ , 24 ਅਪ੍ਰੈਲ 2022: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਮੋਸਟ ਵਾਂਟੇਡ ਅੱਤਵਾਦੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਮਾਡਿਊਲ ਦੇ ਸਰਗਰਮ ਮੈਂਬਰ ਚਰਨਜੀਤ ਸਿੰਘ ਉਰਫ ਪਟਿਆਲਵੀ ਨੂੰ ਗ੍ਰਿਫਤਾਰ ਕੀਤਾ, ਜੋ ਕਿ ਪਿਛਲੇ 12 ਸਾਲਾਂ ਤੋਂ ਵੱਖ-ਵੱਖ ਪਛਾਣ ਅਤੇ ਛੁਪਣਗਾਹਾਂ ਨਾਲ ਗ੍ਰਿਫਤਾਰੀ ਤੋਂ ਬਚ ਰਿਹਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ ਕਰਨ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਵਸਨੀਕ ਚਰਨਜੀਤ ਪਟਿਆਲਵੀ ਨੂੰ ਥਾਣਾ ਮਾਛੀਵਾੜਾ ਵਿਖੇ ਐਕਸਪਲੋਸਿਵ ਐਕਟ ਦੀ ਧਾਰਾ 4/5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 17/18/20 ਅਧੀਨ ਦਰਜ ਐਫ.ਆਈ.ਆਰ. ਨੰਬਰ 154 ਮਿਤੀ 23-07-2010 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਹਾਲਾਂਕਿ, ਪਟਿਆਲਵੀ ਦੇ ਇੱਕ ਹੋਰ ਸਾਥੀ ਮਿ੍ਰਤਕ ਅੱਤਵਾਦੀ ਗੁਰਮੇਲ ਸਿੰਘ ਬੋਬਾ ਵਾਸੀ ਬੂਟਾ ਸਿੰਘ ਵਾਲਾ ਨੂੰ ਇਸ ਮਾਮਲੇ ਵਿੱਚ ਡੇਟੋਨੇਟਰ ਅਤੇ ਆਰਡੀਐਕਸ ਦੀ ਬਰਾਮਦਗੀ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਭਰੋਸੇਯੋਗ ਸੂਚਨਾ ਤੋਂ ਬਾਅਦ ਏਆਈਜੀ ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਪਟਿਆਲਵੀ ਨੂੰ ਡੇਰਾ ਬਸੀ ਦੇ ਪਿੰਡ ਲਾਲੀ ਦੇ ਗੁਰਦੁਆਰਾ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ।

ਸ੍ਰੀ ਭੁੱਲਰ ਨੇ ਕਿਹਾ, “ਪਟਿਆਲਵੀ, ਗ੍ਰੰਥੀ ਦਾ ਭੇਸ ਬਣਾ ਕੇ ਇਸ ਸਮੇਂ ਪੱਛਮੀ ਬੰਗਾਲ ਦੇ ਖੜਗਪੁਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਹਿ ਰਿਹਾ ਸੀ ਅਤੇ ਕਿਸੇ ਵੀ ਸੰਚਾਰ ਸਾਧਨ ਦੀ ਵਰਤੋਂ ਨਹੀਂ ਸੀ ਰਿਹਾ ।” ਉਹਨਾਂ ਅੱਗੇ ਕਿਹਾ ਕਿ ਦੋਸ਼ੀ ਦੇ ਕਬਜੇ ਵਿੱਚੋਂ ਪੱਛਮੀ ਬੰਗਾਲ ਦੇ ਪਤੇ ਵਾਲੇ ਵੱਖ-ਵੱਖ ਪਛਾਣ ਪੱਤਰ ਬਰਾਮਦ ਕੀਤੇ ਗਏ ਹਨ।ਭੁੱਲਰ ਨੇ ਕਿਹਾ ਕਿ ਅਗਲੇਰੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ, ਇਸ ਨਾਲ ਹੋਰ ਗ੍ਰਿਫਤਾਰਆਂ ਅਤੇ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਚਰਨਜੀਤ ਉਰਫ ਪਟਿਆਲਵੀ ਬੀ.ਕੇ.ਆਈ ਅੱਤਵਾਦੀ ਮਾਡਿਊਲ, ਪੰਜਾਬ ਪੁਲਿਸ ਨੇ 2010 ਵਿੱਚ ਪਰਦਾਫ਼ਾਸ਼ ਕੀਤਾ ਸੀ, ਦਾ ਸਰਗਰਮ ਮੈਂਬਰ ਸੀ। ਇਹ ਮਾਡਿਊਲ 2007 ਵਿੱਚ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਬੰਬ ਧਮਾਕਿਆਂ ਅਤੇ 2010 ਵਿੱਚ ਕਾਲੀ ਮਾਤਾ ਮੰਦਰ, ਪਟਿਆਲਾ ਅਤੇ ਅੰਬਾਲਾ ਵਿਖੇ ਹੋਏ ਬੰਬ ਧਮਾਕਿਆਂ ਦੀ ਸਾਜ਼ਿਸ ਵਿੱਚ ਸ਼ਾਮਲ ਸੀ। ਪੰਜਾਬ ਪੁਲਿਸ ਨੇ 2010 ਵਿੱਚ ਪਟਿਆਲਵੀ ਦੇ ਬਾਕੀ ਸਾਰੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ।ਪੰਜਾਬ ਵਿਚ ਅਪਰਾਧਿਕ ਮਾਮਲਿਆਂ ਦੇ ਸਬੰਧ ਵਿਚ ਐਤਵਾਰ ਨੂੰ ਦੋ ਵੱਡੇ ਖੁਲਾਸੇ ਕੀਤੇ ਗਏ। ਪੁਲਿਸ ਦੀ ਗੁੰਡਾ ਵਿਰੋਧੀ ਟੀਮ ਨੇ ਮੁਹਾਲੀ ਦੇ ਡੇਰਾਬੱਸੀ ਤੋਂ ਬੱਬਰ ਖਾਲਸਾ ਦਾ ਖਾੜਕੂ ਕਾਬੂ ਕਰਨ ਦਾ ਦਾਅਵਾ ਕੀਤਾ।

ਦੂਜੇ ਪਾਸੇ ਅੰਮ੍ਰਿਤਸਰ ਵਿਚ ਕਸਟਮ ਵਿਭਾਗ ਨੇ ਭਾਰਤ-ਪਾਕਿਸਤਾਨ ਦੀ ਅਟਾਰੀ ਸਰਹੱਦ ਉੱਤੇ 102 ਕਿਲੋਂ ਨਸ਼ੀਲੇ ਪਦਾਰਥ ਜ਼ਬਤ ਕਰਨ ਦਾ ਦਾਅਵਾ ਕੀਤਾ।ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸੰਬੰਧਿਤ ਚਰਨਜੀਤ ਸਿੰਘ ਉਰਫ਼ ਪਟਿਆਲਵੀ ਨੂੰ ਡੇਰਾ ਬਸੀ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।ਪੁਲਿਸ ਦਾ ਦਆਵਾ ਹੈ ਕਿ ਪਟਿਆਲਵੀ ਸਾਲ 2010 ਭਗੌੜਾ ਚੱਲ ਰਿਹਾ ਸੀ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਸੰਗਠਨ ਦਾ ਇੱਕ ਸਰਗਰਮ ਮੈਂਬਰ ਸੀ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਦੌਰਾਨ ਇੱਕ ਤੋਂ ਬਾਅਦ ਇੱਕ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਏਡੀਜੀਪੀ ਪ੍ਰਮੋਦ ਬੈਨ ਦੀ ਅਗਵਾਈ ਅਤੇ ਡੀਜੀਪੀ ਪੰਜਾਬ ਵੀਕੇ ਭੰਵਰਾ ਦੀ ਦੇਖਰੇਖ ਹੇਠ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਈ ਗਈ ਸੀ।

ਪੁਲਿਸ ਮੁਤਾਬਕ ਕੌਣ ਹੈ ਚਰਨਜੀਤ ਪਟਿਆਲਵੀ -ਟਾਸਕਫੋਰਸ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ ਤੋਂ ਬਾਅਦ ਮੁਹਾਲੀ ਵਿਚ ਪੱਤਰਕਾਰਾਂ ਨੂੰ ਦੱਸਿਆ, ”ਮੁਲਜ਼ਮ ਚਰਨਜੀਤ ਸਿੰਘ ਪਟਿਆਲਵੀ ਪਟਿਆਲਾ ਜ਼ਿਲ੍ਹੇ ਦੇ ਪਿੰਡ ਬੂਟਾ ਸਿੰਘ ਵਾਲਾ ਦਾ ਰਹਿਣ ਵਾਲਾ ਹੈ।ਮੁਲਜ਼ਮ ਨੂੰ ਸਾਲ 2010 ਦੇ ਜੁਲਾਈ ਮਹੀਨੇ ਵਿੱਚ ਭਗੌ ਕਰਾਰ ਦੇ ਦਿੱਤਾ ਗਿਆ ਸੀ। ਪਟਿਆਲਵੀ ਖਿਲਾਫ਼ ਐਕਸਪਲੋਜ਼ਿਵ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਮਾਛੀਵਾੜਾ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।ਡੀਆੀਜੀ ਭੁੱਲਰ ਨੇ ਦੱਸਿਆ, ”ਇਸੇ ਮਾਮਲੇ ਵਿੱਚ ਪਟਿਆਲਵੀ ਦਾ ਇੱਕ ਹੋਰ ਸਾਂਝੀਦਾਰ ਗੁਰਮੇਲ ਸਿੰਘ ਬੋਬਾ ਵਾਸੀ ਬੂਟਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਗੁਰਮੇਲ ਸਿੰਘ ਦੀ ਹੁਣ ਮੌਤ ਹੋ ਚੁੱਕੀ ਹੈ।” ਪਟਿਆਲਵੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡੀਆਈਜੀ ਭੁੱਲਰ ਨੇ ਕਿਹਾ, ”ਉਹ ਪੱਛਮੀ ਬੰਗਾਲ ਦੇ ਖੜਗਪੁਰ ਵਿੱਚ ਇੱਕ ਗ੍ਰੰਥੀ ਦੇ ਭੇਸ ਵਿੱਚ ਰਹਿ ਰਿਹਾ ਸੀ।” ”ਉਹ ਇਸ ਦੌਰਾਨ ਕਿਸੇ ਸੰਚਾਰ ਉਪਕਰਨ ਦੀ ਵਰਤੋਂ ਨਹੀਂ ਕਰ ਰਿਹਾ ਸੀ ਜਿਸ ਕਾਰਨ ਉਹ ਆਪਣੇ-ਆਪ ਨੂੰ ਲੁਕੋ ਕੇ ਰੱਖਣ ਵਿੱਚ ਵੀ ਸਫ਼ਲ ਰਹਿ ਸਕਿਆ।”ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਅਧਾਰ ਉੱਤੇ ਏਆਈਜੀ ਏਜੀਟੀਐਫ਼ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ਼ ਬਿਕਰਮਜੀਤ ਸਿੰਘ ਬਰਾੜ ਵੱਲੋਂ ਡੇਰਾ ਬੱਸੀ ਦੇ ਲਾਲੀ ਪਿੰਡ ਤੋਂ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।ਭੁੱਲਰ ਨੇ ਅੱਗੇ ਕਿਹਾ ਕਿ ਪਟਿਆਲਵੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵੀ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।