ਘਰਵਾਲੀ ਦੇ ਪਿੰਡ ਦੇ ਕਿਸੇ ਬੰਦੇ ਨਾਲ ਸੀ ਗਲਤ ਸਬੰਧ – ਦੁੱਖੀ ਹੋਏ ਪਤੀ ਨੇ ਕਰੱਤਾ ਇਹ ਖੌਫਨਾਕ ਕਾਂਡ

806

ਆਈ ਤਾਜ਼ਾ ਵੱਡੀ ਖਬਰ

ਅੱਜ ਦੇ ਦੌਰ ਵਿਚ ਜਿਥੇ ਰਿਸ਼ਤਿਆਂ ਵਿਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਜਿਨ੍ਹਾਂ ਦਾ ਕੋਈ ਹੱਲ ਨਾ ਹੋਣ ਤੇ ਬਹੁਤ ਸਾਰੇ ਵਿਆਹ ਨਾਜਾਇਜ਼ ਸੰਬੰਧਾਂ ਦੇ ਚਲਦੇ ਹੋਏ ਟੁੱਟ ਰਹੇ ਹਨ ਅਤੇ ਵਿਆਹੁਤਾ ਜੋੜਿਆਂ ਵਲੋ ਇਸ ਕਾਰਨ ਹੀ ਮੌਤ ਨੂੰ ਗਲੇ ਲਗਾ ਲਿਆ ਜਾਂਦਾ ਹੈ। ਪਤੀ-ਪਤਨੀ ਦਾ ਰਿਸ਼ਤਾ ਜਿੱਥੇ ਬਹੁਤ ਹੀ ਜ਼ਿਆਦਾ ਪਵਿੱਤਰ ਅਤੇ ਸਭ ਤੋਂ ਉੱਤਮ ਰਿਸ਼ਤਾ ਮੰਨਿਆ ਜਾਂਦਾ ਹੈ ਜਿੱਥੇ ਪਤੀ-ਪਤਨੀ ਆਪਸ ਵਿੱਚ ਹਰ ਇਕ ਦੁੱਖ-ਸੁੱਖ ਸਾਂਝਾ ਕਰਦੇ ਹਨ। ਉਥੇ ਹੀ ਕਈ ਵਾਰ ਇਹ ਰਿਸ਼ਤਾ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਜਾਦਾ ਹੈ। ਪਤੀ-ਪਤਨੀ ਦਾ ਰਿਸ਼ਤਾ ਉਸ ਸਮੇਂ ਤਾਰ-ਤਾਰ ਹੋ ਜਾਂਦਾ ਹੈ ਜਦੋਂ ਪਤੀ-ਪਤਨੀ ਦੇ ਰਿਸ਼ਤੇ ਵਿੱਚੋਂ ਆਪਸੀ ਪਿਆਰ ਅਤੇ ਵਿਸ਼ਵਾਸ ਖਤਮ ਹੋ ਜਾਂਦਾ ਹੈ ਅਤੇ ਪਰਿਵਾਰਕ ਵਿਵਾਦ ਇਸ ਕਦਰ ਵਧ ਜਾਂਦੇ ਹਨ ਕੇ ਵਿਆਹੁਤਾ ਜੋੜੇ ਵੱਲੋਂ ਆਪਣੀ ਜੀਵਨ ਲੀਲਾ ਖਤਮ ਕਰਨ ਬਾਰੇ ਸੋਚਿਆ ਜਾਂਦਾ ਹੈ।

ਹੁਣ ਘਰ ਵਾਲੀ ਦੇ ਕਾਰਨ ਇਕ ਪਤੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਾਣਾ ਅਧੀਨ ਉਪ ਮੰਡਲ ਦੇ ਇੱਕ ਪਿੰਡ ਦੇਧਨਾ ਤੋ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਕ ਵਿਅਕਤੀ ਜਗਸੀਰ ਸਿੰਘ ਵੱਲੋਂ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਅਤੇ ਉਸ ਦੀ ਲਾਸ਼ ਭਾਖੜਾ ਨਹਿਰ ਖਨੌਰੀ ਵਿਚੋਂ ਬਰਾਮਦ ਕੀਤੀ ਗਈ ਹੈ।

ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਪਿੰਡ ਦੇ ਹੀ ਕਿਸੇ ਹੋਰ ਵਿਅਕਤੀ ਦੇ ਨਾਲ ਨਜਾਇਜ਼ ਸੰਬੰਧ ਸਨ , ਜਿਸ ਕਰਕੇ ਉਸ ਦਾ ਭਰਾ ਅਕਸਰ ਹੀ ਆਪਣੀ ਘਰਵਾਲੀ ਨੂੰ ਇਸ ਤੋਂ ਰੋਕਦਾ ਸੀ। ਉਥੇ ਹੀ ਉਸ ਦੇ ਭਰਾ ਵੱਲੋਂ ਦੱਸਿਆ ਗਿਆ ਸੀ ਕਿ ਉਸ ਦੀ ਪਤਨੀ ਵੱਲੋਂ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਸੀ,ਜਿਸ ਦੇ ਚਲਦਿਆਂ ਹੋਇਆਂ ਉਹ ਕੁਝ ਦਿਨ ਪਹਿਲਾਂ ਹੀ ਆਪਣੇ ਘਰ ਤੋਂ ਲਾਪਤਾ ਹੋ ਗਿਆ ਸੀ।

ਜਿੱਥੇ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਉਸ ਦੀ ਭਾਲ ਕੀਤੀ ਗਈ ਅਤੇ ਉਸ ਦੀ ਲਾਸ਼ ਬਰਾਮਦ ਹੋਣ ਤੇ ਪੋਸਟ ਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਲਾਸ਼ ਨੂੰ ਕੀਤਾ ਜਾਵੇਗਾ। ਹੁਣ ਦੋਸ਼ੀ ਪਤਨੀ ਅਤੇ ਉਸ ਦੇ ਪ੍ਰੇਮੀ ਦੇ ਖਿਲਾਫ ਪੁਲਿਸ ਵੱਲੋ ਸ਼ਿਕਾਇਤ ਦੇ ਅਧਾਰ ਤੇ 306 ਆਈਪੀਸੀ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।