ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਤੇੜਾ ਵਿਖੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆ ਰਾਂ ਨਾਲ ਇੱਕ ਵਿਅਕਤੀ ਦਾ ਕ ਤ ਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਕੁਲਬੀਰ ਸਿੰਘ ਵਾਸੀ ਪਿੰਡ ਨੇਕਨਾਮ ਵਜੋਂ ਹੋਈ ਹੈ।
ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੰਦੇ ਹੋਏ ਦੱਸਿਆ ਨੇ ਦੱਸਿਆ ਕਿ ਉਸ ਦੇ ਭਰਾ ਕੁਲਬੀਰ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਬੱਚਿਆਂ ਦੀ ਦੇਖ-ਭਾਲ ਕਰਨ ਲਈ ਘਰ ਵਿਚ ਇਕ ਔਰਤ ਕੰਮ ਕਰਦੀ ਹੈ, ਜਿਸ ਦਾ ਪਤੀ ਕੁਲਵਿੰਦਰ ਸਿੰਘ ਆਪਣੀ ਪਤਨੀ ਦੇ ਚਰਿੱ ਤਰ ‘ਤੇ ਸ਼ੱਕ ਕਰਦਾ ਹੈ ਅਤੇ ਉਸ ਦਾ ਪਿੱਛਾ ਕਰਦਾ ਹੈ। ਉਸ ਨੂੰ ਇਹੀ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕੁਲਬੀਰ ਸਿੰਘ ਨਾਲ ਨਾਜਾ ਇਜ਼ ਸਬੰਧ ਹਨ। ਜਿਸ ਕਾਰਨ ਜਦੋਂ ਦੇਰ ਰਾਤ ਕੁਲਬੀਰ ਆਪਣੀ ਕਾਰ ‘ਚ ਸਵਾਰ ਹੋ ਕੇ ਘਰ ਪਰਤ ਰਿਹਾ ਸੀ ਤਾਂ ਪਿੰਡ ਦੇ ਠੇਕੇ ਕੋਲ ਕੁਲਵਿੰਦਰ ਨੇ ਕੁਲਬੀਰ ਦੀ ਕਾਰ ਨੂੰ ਰੋਕ ਲਿਆ ਅਤੇ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਉਸ ਦਾ ਤੇਜ਼ਧਾਰ ਹ ਥਿ ਆ ਰਾਂ ਨਾਲ ਕ ਤ ਲ ਕਰ ਦਿੱਤਾ।
ਜਾਣਕਾਰੀ ਦਿੰਦਿਆਂ ਉਕਤ ਥਾਣਾ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।