DSP Sekhon – ਮੈਂ 32 ਸਾਲ ਦੇ ਤਜੁਰਬੇ ਨਾਲ ਕਹਿ ਸਕਦਾ ਸਿੱਧੂ ਮੂਸੇ ਵਾਲੇ ਦਾ ਕਤਲ ਗੈਂਗਸਟਰਾਂ ਨੇ ਨਹੀਂ ਕੀਤਾ

2550

— Sidhu Moosewala Murder Case: Eight Persons Arrested for Providing Logistic Support and Conducting Recce
— Man who disguising as a fan clicked selfies with Sidhu Moosewala and shared information with shooters also held
— SIT has also identified four Shooters of Sidhu Moosewala

CHANDIGARH, June 7: Following the strong commitment of Chief Minister Bhagwant Mann to nab the accused persons in Sidhu Moosewala murder case, the Punjab Police have arrested at least eight persons for providing logistic support, conducting recce and harbouring the shooters of renowned Punjabi Singer Shubhdeep Singh alias Sidhu Moosewala, who was shot dead on May 29. Moosewala, who left his house at around 4.30pm on May 29 along with two persons- Gurwinder Singh (neighbour) and Gurpreet Singh (cousin), was shot dead by some unidentified persons. He was driving his Mahindra Thar Vehicle.

Those arrested have been identified as Sandeep Singh alias Kekda of Sirsa, Haryana; Manpreet Singh alias Manna of Talwandi Sabo, Bathinda; Manpreet Bhau of Dhaipai, Faridkot; Saraj Mintu of village Dode Kalsia, Amritsar; Prabhdeep Sidhu alias Pabbi of Takhat-Mall, Haryana; Monu Dagar of village Rewli in Sonipat, Haryana; Pawan Bishnoi and Naseeb, both residents of Fatehabad, Haryana. The Police have also identified four shooters involved in the crime. Divulging the roles of the arrested persons, ADGP Anti-Gangster Task Force Parmod Ban on Tuesday said that Sandeep alias Kekda, on the directions of Goldy Brar and Sachin Thapan, had kept tab on the singer’s movements by impersonating himself as his fan. Kekda also clicked selfies with the singer, when the latter was leaving from his home minutes before his murder, he added.

“Kekda has shared all the inputs like the singer was not accompanied by his security personnel, number of occupants, vehicle details and he is travelling in non-bullet-proof vehicle Mahindra Thar, with the shooters and handlers operating from abroad,” ADGP Ban said.
He said that Manpreet Manna had provided a Toyota Corolla car to Manpreet Bahu, who further delivered the car to two persons— suspected to be the shooters, on the directions of Saraj Mintu, who is a close aide of Goldy Brar and Sachin Thapan.

The ADGP said that the fifth accused Prabhdeep Sidhu alias Pabbi had provided shelter to two associates of Goldy Brar, who came from Haryana in January, 2022, and also got conducted recce of Sidhu Moosewala’s home and surrounding areas through them, while Monu Dagar had provided two shooters and helped assemble the team of shooters to carry out this murder the directions of Goldy Brar.
He said that Pawan Bishnoi and Naseeb had handed-over Balero vehicle to shooters and also provided them hideout.
Meanwhile, ADGP Parmod Ban said that the Special Investigation Team headed by IGP PAP Jaskaran Singh has been working strategically and cohesive efforts are being made to arrest the identified shooters and other accused persons involved in the crime.

ਸਿੱਧੂ ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਮੇਤ ਅੱਠ ਗ੍ਰਿਫਤਾਰ

ਚੰਡੀਗੜ੍ਹ, 7 ਜੂਨ-ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਘੱਟੋ-ਘੱਟ 8 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਨੂੰ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੇ ਲਾਜਿਸਟਿਕ ਸਪੋਰਟ ਦੇਣ, ਰੇਕੀ ਕਰਨ ਅਤੇ ਉਨ੍ਹਾਂ ਨੂੰ ਪਨਾਹ ਦੇਣ ਦੇ ਦੋਸ਼ ‘ਚ ਪੁਲਿਸ ਨੇ ਘੱਟੋ-ਘੱਟ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸਿੱਧੂ ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਮੇਤ ਅੱਠ ਗ੍ਰਿਫਤਾਰ – – ਪ੍ਰਸ਼ੰਸਕ ਵਜੋਂ ਸਿੱਧੂ ਮੂਸੇਵਾਲਾ ਨਾਲ ਸੈਲਫੀ ਲੈਣ ਅਤੇ ਸ਼ੂਟਰਾਂ ਨਾਲ ਜਾਣਕਾਰੀ ਸਾਂਝੀ ਕਰਨ ਵਾਲਾ ਵਿਅਕਤੀ ਕੀਤਾ ਕਾਬੂ – ਐਸ.ਆਈ.ਟੀ. ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਪਛਾਣ

ਚੰਡੀਗੜ੍ਹ, 7 ਜੂਨ 2022 – ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਤੋਂ ਬਾਅਦ, ਪੰਜਾਬ ਪੁਲਿਸ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ, ਜਿਸ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ ਕਾਂਡ ਨੂੰ ਅੰਜਾਮ ਦੇਣ ਲਈ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਲਈ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੂਸੇਵਾਲਾ, ਜੋ ਕਿ 29 ਮਈ ਨੂੰ ਸ਼ਾਮ 4.30 ਵਜੇ ਦੇ ਕਰੀਬ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਸ ਸਮੇਂ ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।

ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਹਰਿਆਣਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਉਰਫ਼ ਪੱਬੀ ਵਾਸੀ ਤਖ਼ਤ-ਮੱਲ ਹਰਿਆਣਾ; ਮੋਨੂੰ ਡਾਗਰ ਵਾਸੀ ਪਿੰਡ ਰੇਵਲੀ, ਸੋਨੀਪਤ ਹਰਿਆਣਾ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲੀਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ।

ਗ੍ਰਿਫਤਾਰ ਕੀਤੇ ਵਿਅਕਤੀਆਂ ਦੀਆਂ ਭੂਮਿਕਾਵਾਂ ਦਾ ਖੁਲਾਸਾ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪਰਮੋਦ ਬਾਨ ਨੇ ਅੱਜ ਕਿਹਾ ਕਿ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਿਰਦੇਸ਼ਾਂ ‘ਤੇ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਮੂਸੇਵਾਲਾ ਦੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਉਸ ‘ਤੇ ਨਜ਼ਰ ਰੱਖੀ ਹੋਈ ਸੀ। ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਜਦੋਂ ਗਾਇਕ ਆਪਣੇ ਘਰ ਤੋਂ ਜਾ ਰਿਹਾ ਸੀ, ਉਸ ਸਮੇਂ ਕੇਕੜਾ ਨੇ ਗਾਇਕ ਨਾਲ ਸੈਲਫੀ ਵੀ ਖਿੱਚੀ ਸੀ।

ਏਡੀਜੀਪੀ ਬਾਨ ਨੇ ਕਿਹਾ, “ਕੇਕੜਾ ਨੇ ਸ਼ੂਟਰਾਂ ਅਤੇ ਵਿਦੇਸ਼ੀ ਸੰਚਾਲਕਾਂ ਨਾਲ ਸਾਰੀ ਜਾਣਕਾਰੀ ਜਿਵੇਂ ਗਾਇਕ ਨਾਲ ਉਸ ਦੇ ਸੁਰੱਖਿਆ ਕਰਮੀ ਨਹੀਂ ਸਨ, ਵਾਹਨ ਵਿੱਚ ਸਵਾਰਾਂ ਦੀ ਗਿਣਤੀ, ਵਾਹਨ ਸਬੰਧੀ ਵੇਰਵੇ ਅਤੇ ਉਹ ਗੈਰ-ਬੁਲਟ-ਪਰੂਫ ਵਾਹਨ ਮਹਿੰਦਰਾ ਥਾਰ ਵਿੱਚ ਸਫ਼ਰ ਕਰ ਰਿਹਾ ਸੀ, ਆਦਿ ਸਾਂਝੀ ਕੀਤੀ।”
ਉਹਨਾਂ ਕਿਹਾ ਕਿ ਮਨਪ੍ਰੀਤ ਮੰਨਾ ਨੇ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਜ਼ਦੀਕੀ ਸਾਥੀ ਸਾਰਜ ਮਿੰਟੂ ਦੇ ਨਿਰਦੇਸ਼ਾਂ ‘ਤੇ ਮਨਪ੍ਰੀਤ ਭਾਊ ਨੂੰ ਟੋਇਟਾ ਕੋਰੋਲਾ ਕਾਰ ਮੁਹੱਈਆ ਕਰਵਾਈ ਸੀ, ਜਿਸ ਨੇ ਅੱਗੇ ਇਹ ਕਾਰ ਦੋ ਵਿਅਕਤੀਆਂ, ਜੋ ਸ਼ੱਕੀ ਸ਼ੂਟਰ ਹਨ, ਨੂੰ ਸੌਂਪੀ ਸੀ।

ਏਡੀਜੀਪੀ ਨੇ ਦੱਸਿਆ ਕਿ ਪੰਜਵੇਂ ਮੁਲਜ਼ਮ ਪ੍ਰਭਦੀਪ ਸਿੱਧੂ ਉਰਫ਼ ਪੱਬੀ ਨੇ ਜਨਵਰੀ 2022 ਵਿੱਚ ਹਰਿਆਣਾ ਤੋਂ ਆਏ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਰਾਹੀਂ ਸਿੱਧੂ ਮੂਸੇਵਾਲਾ ਦੇ ਘਰ ਅਤੇ ਆਸਪਾਸ ਦੇ ਇਲਾਕਿਆਂ ਦੀ ਰੇਕੀ ਵੀ ਕਰਵਾਈ ਸੀ, ਜਦੋਂਕਿ ਮੋਨੂੰ ਡਾਗਰ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਦੀ ਟੀਮ ਬਣਾਉਣ ਵਾਸਤੇ ਦੋ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।

ਉਨ੍ਹਾਂ ਕਿਹਾ ਕਿ ਪਵਨ ਬਿਸ਼ਨੋਈ ਅਤੇ ਨਸੀਬ ਨੇ ਬਲੇਰੋ ਗੱਡੀ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਨ੍ਹਾਂ ਨੂੰ ਛੁਪਣਗਾਹ ਵੀ ਦਿੱਤੀ ਸੀ।
ਏਡੀਜੀਪੀ ਪਰਮੋਦ ਬਾਨ ਨੇ ਇਹ ਵੀ ਦੱਸਿਆ ਕਿ ਆਈਜੀਪੀ ਪੀਏਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਰਣਨੀਤਕ ਤੌਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਪਛਾਣੇ ਗਏ ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਠੋਸ ਯਤਨ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਵਾਲਾ ਕਤਲ ਦੇ ਦੋਸ਼ੀ ਸੰਦੀਪ ਕੇਕੜਾ ਅਤੇ ਮਨਪ੍ਰੀਤ ਮੰਨਾ ਪਹਿਲੀ ਵਾਰ ਆਏ ਨਜ਼ਰ – ਅਦਾਲਤ ਵਿੱਚ ਕੀਤਾ ਗਿਆ ਪੇਸ਼ -#SidhuMooseWala #SandeepKekra #Mansa #Police #Investigation #PunjabGovt