ਪੁਲਿਸ ਥਾਣਾ ਛੇਹਰਟਾ ਅਧੀਨ ਖੇਤਰ ਹਰਿਕ੍ਰਿਸ਼ਨ ਨਗਰ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੋਕੇ ‘ਤੇ ਹੋਈ ਮੋਤ

571

ਪੁਲਿਸ ਥਾਣਾ ਛੇਹਰਟਾ ਅਧੀਨ ਖੇਤਰ ਹਰਿਕ੍ਰਿਸ਼ਨ ਨਗਰ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੋਕੇ ‘ਤੇ ਹੋਈ ਮੋਤ

ਛੇਹਰਟਾ, 12 ਜੂਨ – ਪੁਲਿਸ ਥਾਣਾ ਛੇਹਰਟਾ ਅਧੀਨ ਖੇਤਰ ਹਰਕ੍ਰਿਸ਼ਨ ਨਗਰ ਮੇਨ ਸੜਕ ‘ਤੇ ਅੱਜ ਤੜਕਸਾਰ ਸਵਾ ਤਿੰਨ ਵਜੇ ਦੇ ਕਰੀਬ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿੰਦਰ ਸਿੰਘ (36) ਪੁੱਤਰ ਹਰਭਜਨ ਸਿੰਘ ਵਾਸੀ ਬਾਬਾ ਦਰਸ਼ਨ ਸਿੰਘ ਜਨਮ ਅਸਥਾਨ ਵਾਲੀ ਗਲੀ ਪਿੰਡ ਕਾਲੇ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਵੇਰੇ ਸਵਾ ਤਿੰਨ ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਿਹਾ ਸੀ ਕਿ ਹਰਕ੍ਰਿਸ਼ਨ ਨਗਰ ਮੇਨ ਸੜਕ ‘ਤੇ ਇੱਕ ਨਿੱਜੀ ਕਲੱਬ ਦੇ ਨੇੜੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ।

ਹਰਿੰਦਰ ਸਿੰਘ ਵਲੋਂ ਵਿਰੋਧ ਕਰਨ ‘ਤੇ ਉਕਤ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸ ਦੌਰਾਨ ਸਿਰ ਵਿਚ ਗੋਲੀ ਲੱਗਣ ‘ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।