ਪੰਜਾਬ ਚ ਡੀ ਜੇ ਤੇ ਨੱਚਦੇ ਹੋਏ ਚਲੀ ਗੋਲੀ ਚ ਨੌਜਵਾਨ ਦੀ ਹੋਈ ਮੌਤ

855

ਪੰਜਾਬ ਚ ਜਿਥੇ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਵੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਵੀ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਥੇ ਆਪਸੀ ਦੁਸ਼ਮਣੀ ਦੇ ਕਾਰਨ ਕੀਤੀ ਗਈ ਗੋਲੀਬਾਰੀ ਦੇ ਵਿਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਸਰਕਾਰ ਵੱਲੋਂ ਜਿਥੇ ਅਸਲੇ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਸਕਦਾ ਹੈ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ।

ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਥੇ ਕਈ ਲੋਕ ਇਨ੍ਹਾਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਡੀਜੇ ਤੇ ਨੱਚਦੇ ਹੋਏ ਗੋਲੀ ਚੱਲਣ ਕਾਰਨ ਨੌਜਵਾਨ ਦੀ ਮੌਤ ਹੋਈ ਹੈ ਜਿੱਥੇ ਖ਼ੁਸ਼ੀ ਗ਼ਮ ਵਿਚ ਤਬਦੀਲ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੱਟੀ ਸ਼ਹਿਰ ਦੇ ਅਧੀਨ ਆਉਂਦੇ ਪਿੰਡ ਚੂਸਲੇਵੜ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪਾਰਟੀ ਦੌਰਾਨ ਚਲਾਈ ਗਈ ਗੋਲੀ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਸ ਪਿੰਡ ਦੇ ਵਿੱਚ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਘਰ ਪੋਤਰੇ ਦੀ ਪਾਰਟੀ ਕੀਤੀ ਜਾ ਰਹੀ ਸੀ। ਇਸ ਤਰਾਂ ਹੀ ਪਾਰਟੀ ਵਿਚ ਡੀ ਜੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਅਤੇ ਨੌਜਵਾਨਾਂ ਵੱਲੋਂ ਡੀ ਜੇ ਉਪਰ ਭੰਗੜਾ ਪਾਇਆ ਜਾ ਰਿਹਾ ਸੀ।

ਉਸ ਸਮੇਂ ਹੀ ਕਿਸੇ ਵਿਅਕਤੀ ਵੱਲੋਂ ਖੁਸ਼ੀ ਵਿੱਚ ਗੋਲੀ ਚਲਾ ਦਿੱਤੀ ਗਈ। ਏਸੇ ਪਿੰਡ ਦੇ ਰਹਿਣ ਵਾਲੇ ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਸਿਰ ਵਿੱਚ ਲੱਗ ਗਈ। ਜਿਸ ਕਾਰਨ ਉਸ ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਸੰਧੂ ਹਸਪਤਾਲ ਪੱਟੀ ਲਿਜਾਂਦਾ ਗਿਆ ਜਿਥੇ ਉਸ ਨੂੰ ਅੰਮ੍ਰਿਤਸਰ ਲਈ ਭੇਜ ਦਿੱਤਾ ਗਿਆ। ਉਥੇ ਹੀ ਉਸ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਗੋਲੀ ਚਲਾਉਣ ਵਾਲੇ ਦੋਸ਼ੀ ਦਾ ਪਤਾ ਨਹੀਂ ਲੱਗ ਸਕਿਆ ਹੈ ਉਥੇ ਹੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਮ੍ਰਿਤਕ ਆਪਣੇ ਪਰਵਾਰ ਵਿੱਚ ਪਿੱਛੇ ਪਤਨੀ,ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਿਆ ਹੈ।