ਪੰਜਾਬ ਪੁਲਿਸ ਨੇ ਗਾਇਕ ਦਲੇਰ ਮਹਿੰਦੀ ਨੂੰ ਕੀਤਾ ਗ੍ਰਿਫਤਾਰ

1030

ਪੰਜਾਬ ਪੁਲਿਸ ਨੇ ਗਾਇਕ ਦਲੇਰ ਮਹਿੰਦੀ ਨੂੰ ਕੀਤਾ ਗ੍ਰਿਫਤਾਰ #Punjabpolice #Arrested #singer #DalerMehndi ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਨੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਸੁਣਾਇਆ ਹੈ। ਦਲੇਰ ਮਹਿੰਦੀ ਦੀ 2 ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਹੈ

ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਮਾਮਲਾ 2003 ਦਾ ਹੈ ਜਦੋਂ ਉਨ੍ਹਾਂ ਨੂੰ ਕਬੂਤਰਬਾਜ਼ੀ ਦੇ ਮਾਮਲੇ ਸਜ਼ਾ ਸੁਣਾਈ ਗਈ ਸੀ। ਦਲੇਰ ਮਹਿੰਦੀ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਪਟਿਆਲਾ ਦੀ ਅਦਾਲਤ ਨੇ ਬਰਕਰਾਰ ਰੱਖਿਆ ਹੈ।

ਪੌਪ ਸਟਾਰ Daler Mehandi ਨੂੰ 2 ਸਾਲ ਦੀ ਸਜ਼ਾ, ਕਬੂਤਰਬਾਜ਼ੀ ਮਾਮਲੇ ‘ ਚ ਕੱਟਣੀ ਪਵੇਗੀ ਜੇਲ੍ਹ

ਕਬੂਤਰਬਾਜ਼ੀ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚਐੱਸ ਗਰੇਵਾਲ ਨੇ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ ਰੱਖੀ ਹੈ। ਜੱਜ ਨੇ ਦਲੇਰ ਮਹਿੰਦੀ ਦਲੇਰ ਮਹਿੰਦੀ ਨੂੰ ਤੁਰੰਤ ਹਿਰਾਸਤ ਵਿੱਚ ਲੈਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤਾਂ ਦੇ ਹੁਕਮ ਤੋਂ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦਲੇਰ ਮਹਿੰਦੀ ਨੂੰ ਹਿਰਾਸਤ ਵਿੱਚ ਲੈ ਲਿਆ। ਦੇਈਏ ਦਲੇਰ ਮਹਿੰਦੀ ਵੱਲੋਂ ਟਰਾਇਲ ਕੋਰਟ ਦੇ 2018 ਵਿੱਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ‘ਚ ਚੁਣੌਤੀ ਦਿੱਤੀ ਸੀ। ਦੱਸ ਦੇਈਏ ਕਿ 2018 ਵਿੱਚ ਕਬੂਤਰਬਾਜ਼ੀ ਮਾਮਲੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

2003 ਦੇ ਇਸ ਕੇਸ ਵਿੱਚ 15 ਸਾਲਾਂ ਬਾਅਦ 2018 ਵਿੱਚ ਜੇ.ਐੱਮ.ਆਈ.ਸੀ ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ। ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂ ਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ। ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਸਾਲ 2003 ਵਿੱਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ਉਤੇ ਦਲੇਰ ਮਹਿੰਦੀ , ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ਉਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।