ਕੈਨੇਡੀਅਨ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦਾ ਸਰੀ ‘ਚ ਗੋਲੀਆਂ ਮਾਰ ਕੇ ਕਤਲ

935

ਸਰੀ ਦੀ 128 ਸਟਰੀਟ ਅਤੇ 82 ਐਵੇਨਿਉ ਲਾਗੇ ਇੱਕ ਹਮਲਾਵਰ, ਜਿਸਦੇ ਦੋਵਾਂ ਹੱਥਾਂ ‘ਚ ਹਥਿਆਰ ਸਨ ਤੇ ਮੂੰਹ ਬੰਨ੍ਹਿਆ ਹੋਇਆ ਹੋਇਆ ਸੀ, ਨੇ ਰਿਪੁਦਮਨ ਸਿੰਘ ਮਲਿਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।ਉਹ ਥਾਂ ਜਿੱਥੇ ਕੈਨੇਡਾ ਦੇ ਨਾਮਵਰ ਵਪਾਰੀ ਰਿਪੁਦਮਨ ਸਿੰਘ ਮਲਿਕ ਨੂੰ ਉਨ੍ਹਾਂ ਦੇ ਵਪਾਰ ਦੇ ਬਾਹਰ ਗੋਲੀਆਂ ਮਾਰ ਕੇ ਹਲਾਕ ਕੀਤਾ ਗਿਆ। ਥੋੜ੍ਹੀ ਦੂਰੀ ‘ਤੇ ਇੱਕ ਅੱਗ ਲੱਗੀ ਕਾਰ ਮਿਲੀ ਹੈ।

ਵੈਨਕੂਵਰ (ਕੈਨੇਡਾ) ਦੇ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ, ਜੋ 1985 ‘ਚ ਏਅਰ ਇੰਡੀਆ ‘ਚ ਹੋਏ ਬੰਬ ਧਮਾਕਾ ਕੇਸ ‘ਚੋਂ 2005 ‘ਚ ਬਰੀ ਹੋ ਗਏ ਸਨ, ਦਾ ਵੀਰਵਾਰ ਸਵੇਰੇ ਸਰੀ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਕ ਰਿਪੋਰਟ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਮਲਿਕ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਸ ਨੇ ਕਥਿਤ ਤੌਰ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗਏ ਬੇਮਿਸਾਲ ਸਾਕਾਰਾਤਮਕ ਕਦਮਾਂ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ ਸੀ।

ਸਰੀ ਦੀ 128 ਸਟਰੀਟ ਦੇ 8200-ਬਲਾਕ ‘ਚ ਵੀਰਵਾਰ ਸਵੇਰੇ ਤਕਰੀਬਨ 9.26 ‘ਤੇ ਹਮਲਾਵਰ ਨੇ ਰਿਪੁਦਮਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸ ਦੇਈਏ ਕਿ ਰਿਪੁਦਮਨ ਸਿੰਘ ‘ਤੇ ਕਦੇ ਖਾਲਿਸਤਾਨੀ ਹੋਣ ਦੇ ਦੋਸ਼ ਵੀ ਲੱਗੇ ਸਨ। ਇਥੇ ਤੱਕ ਕਿ ਉਨ੍ਹਾਂ ‘ਤੇ 1985 ‘ਚ ਹੋਏ ਬੰਬ ਧਮਾਕੇ ਮਾਮਲੇ ‘ਚ ਲੰਬੇ ਸਮੇਂ ਤੱਕ ਕੈਨੇਡਾ ‘ਚ ਕੇਸ ਵੀ ਚੱਲਿਆ ਸੀ।। ਹਾਲਾਂਕਿ ਇਸ ‘ਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਸੀ।