ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਚੋਂ ਇਕ 5 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਤੇ ਮੌਜੂਦ ਸ਼ਰਧਾਲੂਆਂ ਦੇ ਮਨਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ। ਇਸ ਬਾਰੇ ਜਿਉਂ ਹੀ ਪ੍ਰਬੰਧਕਾਂ ਨੂੰ ਪਤਾ ਲੱਗਾ ਉਨ੍ਹਾਂ ਲਾਸ਼ ਨੂੰ ਥਾਣਾ ਕੋਤਵਾਲੀ ਗਲਿਆਰਾ ਚੌਕੀ ਨੂੰ ਸਪੁਰਦ ਕਰ ਦਿੱਤਾ।
ਥਾਣਾ ਕੋਤਵਾਲੀ ਦੇ ਇੰਚਾਰਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਬਣੀ ਹੱਥ ਧੋਣ ਵਾਲੀ ਜਗ੍ਹਾ ਕੋਲ ਰੱਖਿਆ ਗਿਆ ਸੀ। ਲਾਸ਼ ਨੂੰ ਦੇਖ ਕੇ ਅਜਿਹਾ ਨਹੀਂ ਲੱਗ ਰਿਹਾ ਸੀ ਕਿ ਉਹ ਮੁਰ ਚੁੱਕੀ ਹੈ, ਇੰਝ ਲੱਗ ਰਿਹਾ ਸੀ ਕਿ ਬੱਚੀ ਸੁੱਤੀ ਪਈ ਹੈ। ਕੱਪੜਿਆਂ ਤੋਂ ਬੱਚੀ ਚੰਗੇ ਘਰ ਦੀ ਲੱਗ ਰਹੀ ਹੈ, ਜਿਸ ਦੇ ਸਰੀਰ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਹੈ। ਫਿਲਹਾਲ ਪੁਲਸ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਇਕ ਪਾਸੇ ਜਿੱਥੇ ਮਹਿਲਾ ਦੀ ਪਹਿਚਾਣ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਬੱਚੀ ਦੇ ਪਰਿਵਾਰ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਚੋਂ ਇਕ 5 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਤੇ ਮੌਜੂਦ ਸ਼ਰਧਾਲੂਆਂ ਦੇ ਮਨਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ। ਇਸ ਬਾਰੇ ਜਿਉਂ ਹੀ ਪ੍ਰਬੰਧਕਾਂ ਨੂੰ ਪਤਾ ਲੱਗਾ ਉਨ੍ਹਾਂ ਲਾਸ਼ ਨੂੰ ਥਾਣਾ ਕੋਤਵਾਲੀ ਗਲਿਆਰਾ ਚੌਕੀ ਨੂੰ ਸਪੁਰਦ ਕਰ ਦਿੱਤਾ। ਰਾਜਪੁਰਾ ਪੁਲਿਸ ਕੋਲ ਬੱਚੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਕਰਾਉਣ ਸਮੇਂ ਬੱਚੀ ਦੀ ਮਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਗੋਲਡਨ ਟੈਂਪਲ ਪਲਾਜ਼ਾ ਵਿਚੋਂ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਬੱਚੀ ਦੀ ਉਮਰ ਲਗਭਗ 5 ਸਾਲ ਲੱਗਦੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।
ਰਾਜਪੁਰਾ ਪੁਲਿਸ ਕੋਲ ਬੱਚੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਕਰਾਉਣ ਸਮੇਂ ਬੱਚੀ ਦੀ ਮਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਔਰਤ ਆਪਣੇ ਬੱਚਿਆਂ ਨਾਲ ਦੋ ਦਿਨ ਪਹਿਲਾਂ ਯਮੁਨਾਨਗਰ ਤੋਂ ਆਪਣੀ ਸਕੂਟੀ ਉੱਤੇ ਆਪਣੇ ਰਿਸ਼ਤੇਦਾਰ ਕੋਲ ਰਾਜਪੁਰਾ ਆਈ ਸੀ। ਦਰਬਾਰ ਸਾਹਿਬ ਆਪਣੀ ਮਾਸੂਮ ਬੱਚੀ ਨੂੰ ਛੱਡ ਕੇ ਉਹ ਵਾਪਸ ਰਾਜਪੁਰਾ ਆਈ ਅਤੇ ਜਦੋਂ ਪੁਲਿਸ ਕੋਲ ਬੱਚੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਉਣ ਪਹੁੰਚੀ ਤਾਂ ਇਸਨੂੰ ਗਿਰਫ਼ਤਾਰ ਕਰ ਲਿਆ ਗਿਆ। ਉਸਦੇ ਪਤੀ ਕੁਲਵਿੰਦਰ ਸਿੰਘ ਨੇ ਆਪਣੀ ਪਤਨੀ ਦੇ ਬੱਚਿਆਂ ਸਣੇ ਗੁੰਮ ਹੋ ਜਾਣ ਦੀ ਰਿਪੋਰਟ ਪਹਿਲਾਂ ਹੀ ਦਰਜ ਕਰਵਾਈ ਸੀ। ਔਰਤ ਅਜੇ ਤੱਕ ਕੁਝ ਵੀ ਨਹੀਂ ਦੱਸ ਰਹੀ ਕਿ ਬੱਚੀ ਨਾਲ ਕੀ ਹੋਇਆ।