ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਿੱਤ ਨਵੇਂ ਮੋੜ ਲੈ ਰਿਹਾ ਹੈ। ਸ਼ੁਰੂਆਤ ਵਿੱਚ ਇਸ ਨੂੰ ਗੈਂਗਸਟਰਾਂ ਵੱਲੋਂ ਕੀਤਾ ਗਿਆ ਕਤਲ ਹੀ ਮੰਨਿਆ ਜਾ ਰਿਹਾ ਸੀ ਪਰ ਹੁਣ ਇਸ ਦੇ ਤਾਰ ਮਿਊਜ਼ਿਕ ਇਡੰਸਟਰੀ ਨਾਲ ਜੁੜਦੇ ਦਿਖਾਈ ਦੇ ਰਹੇ ਹਨ। ਪੁਲਿਸ ਵੱਲੋਂ ਮਿਊਜ਼ਿਕ ਇਡੰਸਟਰੀ ਨਾਲ ਜੁੜੀਆਂ ਦੋ ਹਸਤੀਆਂ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਹੈ। ਸੂਤਰਾਂ ਮੁਤਾਬਕ ਇਸ ਕੇਸ ਬਾਰੇ ਹੁਣ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
ਦੱਸ ਦਈਏ ਕਿ ਪੁਲਿਸ ਵੱਲੋਂ ਹੁਣ ਤੱਕ ਗੈਂਗਸਟਰਾਂ ਖਿਲਾਫ ਹੀ ਕਾਰਵਾਈ ਕੀਤੀ ਜਾ ਰਹੀ ਸੀ ਪਰ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਦਾਅਵਾ ਕੀਤਾ ਸੀ ਕਿ ਕਤਲ ਪਿੱਛੇ ਮਿਊਜ਼ਿਕ ਇਡੰਸਟਰੀ ਦੇ ਲੋਕਾਂ ਦਾ ਵੀ ਹੱਥ ਹੈ। ਉਨ੍ਹਾਂ ਨੇ ਇਸ ਬਾਰੇ ਵੱਡਾ ਖੁਲਾਸਾ ਕਰਨ ਦਾ ਵੀ ਦਾਅਵਾ ਕੀਤਾ ਸੀ। ਇਸ ਮਗਰੋਂ ਪੁਲਿਸ ਵੱਲੋਂ ਹੋਰ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਹਿਮ ਗੱਲ ਹੈ ਕਿ ਇਨ੍ਹਾਂ ਵਿੱਚ ਸੰਗੀਤ ਜਗਤ ਨਾਲ ਜੁੜੀਆਂ ਦੋ ਹਸਤੀਆਂ ਵੀ ਸ਼ਾਮਲ ਹਨ।
ਸੂਤਰਾਂ ਮੁਤਾਬਕ ਮੁਲਿਸ ਨੇ ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਖਿਲਾਫ ਕੇਸ ਦਰਜ ਕੀਤਾ ਹੈ। ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਕ੍ਰਮਵਾਰ ‘ਫੋਕ ਮਾਫੀਆ’ ਤੇ ‘ਜੱਟ ਲਾਈਫ ਸਟੂਡੀਓ’ ਚਲਾਉਂਦੇ ਹਨ। ਦੋਵੇਂ ਮੁਲਜ਼ਮਾਂ ’ਤੇ ਸਿੱਧੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ਦਾਖ਼ਲ ਕੀਤੀ ਗਈ ਚਾਰਜਸ਼ੀਟ ਵਿੱਚ ਸੰਗੀਤ ਜਗਤ ਨਾਲ ਜੁੜੇ ਕਿਸੇ ਵੀ ਵਿਅਕਤੀ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
ਮਾਨਸਾ ਦੇ ਐਸਐਸਪੀ ਗੌਰਵ ਤੂਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗਰੇਵਾਲ ਤੇ ਜੋਤੀ ਦੋਵੇਂ ਹੀ ਸਿੱਧੂ ਮੂਸੇਵਾਲਾ ਦੇ ਸ਼ੁਰੂਆਤੀ ਦਿਨਾਂ ਦੇ ਉਸ ਦੇ ਦੋਸਤ ਸਨ ਤੇ ਦੋਵਾਂ ਨਾਲ ਸਿੱਧੂ ਦੀਆਂ ਕਾਫ਼ੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਖ਼ਦਸ਼ਾ ਹੈ ਕਿ ਇਸ ਕੇਸ ਦੀ ਜਾਂਚ ਦੌਰਾਨ ਸੰਗੀਤ ਜਗਤ ਨਾਲ ਜੁੜੇ ਕੁਝ ਹੋਰ ਲੋਕ ਵੀ ਸਾਹਮਣੇ ਆ ਸਕਦੇ ਹਨ।
ਨਾਮਜ਼ਦ ਕੀਤੇ ਗਏ ਪੰਜ ਵਿਅਕਤੀਆਂ ਵਿੱਚ ਦੋ ਸਿੱਧੂ ਦੇ ਗੁਆਂਢੀ ਹਨ, ਜਿਨ੍ਹਾਂ ਦਾ ਨਾਂ ਜਗਤਾਰ ਸਿੰਘ ਤੇ ਅਵਤਾਰ ਸਿੰਘ ਹੈ। ਜਗਤਾਰ ਨੇ ਹੀ ਸਿੱਧੂ ਦੀ ਮੁਲਾਕਾਤ ਕੰਵਰਪਾਲ ਤੇ ਜੋਤੀ ਪੰਧੇਰ ਨਾਲ ਕਰਵਾਈ ਸੀ। ਜਗਤਾਰ ਪਹਿਲਾਂ ਸਿੱਧੂ ਦਾ ਨਜ਼ਦੀਕੀ ਰਿਹਾ ਹੈ ਤੇ ਉਸ ਦੇ ਗੀਤਾਂ ਦੀ ਪ੍ਰਮੋਸ਼ਨ ਵੀ ਕਰਦਾ ਰਿਹਾ ਹੈ। ਮਗਰੋਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਅਣਬਣ ਹੋ ਗਈ ਸੀ।
ਜਗਤਾਰ ਖ਼ਿਲਾਫ਼ ਇਹ ਵੀ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੇ ਘਰ ਵਿੱਚ ਲਗਾਏ ਗਏ ਸੀਸੀਟੀਵੀ ਕੈਮਰੇ ਅਸਲ ਵਿੱਚ ਸਿੱਧੂ ਮੂਸੇਵਾਲਾ ਦੇ ਘਰ ਵੱਲ ਮੂੰਹ ਕਰਕੇ ਲਗਾਏ ਗਏ ਸਨ, ਜਿਸ ਰਾਹੀਂ ਉਹ ਸਿੱਧੂ ’ਤੇ ਨਜ਼ਰ ਰੱਖ ਰਿਹਾ ਸੀ। ਸਾਲ 2020 ਵਿੱਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੱਲੋਂ ਕੰਵਰਪਾਲ ਸਿੰਘ ਤੇ ਜੋਤੀ ਪੰਧੇਰ ਖ਼ਿਲਾਫ਼ ਸਿੱਧੂ ਦਾ ਇੱਕ ਗੀਤ ਲੀਕ ਕਰਨ ਸਬੰਧੀ ਇੱਕ ਐਫਆਈਆਰ ਵੀ ਦਰਜ ਕਰਵਾਈ ਗਈ ਸੀ।
ਜਿੰਨੀ ਧੌਣ ਚੱਕ ਕੇ ਮੇਰਾ ਪੁੱਤ ਜ਼ਿੰਦਗੀ ਜੀਅ ਕੇ ਗਿਆ ਮੈਨੂੰ ਫ਼ਕਰ ਮਹਿਸੂਸ ਹੁੰਦਾ ਉਸ ‘ਤੇ #SidhuMoosewala #PunjabiSinger #father #BalkaurSingh
ਨਜ਼ਦੀਕੀ ਪਿੰਡ ਕੁਲਰੀਆਂ ਵਿਖੇ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਇਨਸਾਫ਼ ਦਵਾਉਣ ਲਈ ਇਕ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਮੂਸੇਵਾਲਾ ਦੇ ਪ੍ਰਸੰਸ਼ਕਾਂ ਨੇ ਸਿੱਧੂ ਬਾਈ ਅਮਰ ਰਹੇ ਅਤੇ ਸਿੱਧੂ ਨੂੰ ਇਨਸਾਫ਼ ਦਿਓ ਦੇ ਨਾਅਰਿਆਂ ਨਾਲ ਅਕਾਸ਼ ਗੂੰਜਣ ਲਾ ਦਿੱਤਾ। ਸਿੱਧੂ ਦੇ ਕਤਲ ਨੂੰ 3 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਕੈਂਡਲ ਮਾਰਚ ਕੱਢ ਰਹੇ ਨੌਜਵਾਨਾਂ ਦੀਆਂ ਅੱਖਾਂ ਨਮ ਸੀ। ਇਸ ਮੌਕੇ ਕਿਸਾਨ ਆਗੂ ਸਿਮਰਨਜੀਤ ਅਤੇ ਬੱਬੂ ਸਿੰਘ ਨੇ ਕਿਹਾ ਕਿ ਪ੍ਰਚਾਰ ਦੀ ਭੁੱਖੀ ਮੌਜੂਦਾਂ ਸਰਕਾਰ ਵੱਲੋਂ ਸੁਰੱਖਿਆ ਘੱਟ ਕਰਨ ਦੀ ਖ਼ਬਰ ਜਨਤਕ ਕਰਨ ਨਾਲ ਸਾਡੇ ਇਸ ਹੀਰੇ ਨੂੰ ਆਪਣੀ ਜਾਨ ਗੁਆਉਣੀ ਪਈ। ਕੇਂਦਰ ਦੀਆਂ ਖ਼ੁਫ਼ੀਆ ਏਜਸੀਆਂ ਵੱਲੋਂ ਅਲਰਟ ਹੋਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਕਿਉਂ ਤੇ ਕਿਸ ਦੇ ਕਹਿਣ ‘ਤੇ ਘੱਟ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਸੋਨੀ ਸੈਣੀ, ਵਿਪਨ ਕੁਮਾਰ, ਕਲੱਬੀ ਗਰੇਵਾਲ, ਪਾਵੇਲ ਸਿੰਘ, ਹਰਮਨ ਗਰੇਵਾਲ ਆਦਿ ਸਾਰੀ ਟੀਮ ਹਾਜ਼ਰ ਸੀ।
ਲੋਕ ਮੈਨੂੰ ਕੁਮੈਂਟ ਕਰਦੇ ਆ ਕੇ ਮੈਂ Fame ਭਾਲਦਾ ਅੰਮ੍ਰਿਤ ਮਾਨ ਨਾਲ ਖੜ੍ਹ ਕੇ ਸਿੱਧੂ ਦੇ ਪਿਤਾ ਨੇ ਕਿਉਂ ਕਹੀ ਇਹ ਗੱਲ ?
ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਜਿੱਥੇ ਸਿੱਧੂ ਦੇ ਪ੍ਰਸ਼ੰਸਕ ਲਗਾਤਾਰ ਪਿੰਡ ਮੂਸੇ ਵਿਖੇ ਪਹੁੰਚ ਕੇ ਸਿੱਧੂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ, ਉੱਥੇ ਹੀ ਸਿੱਧੂ ਦੇ ਪ੍ਰਸ਼ੰਸਕ ਸਿੱਧੂ ਦੀ ਫੋਟੋ ਉਨ੍ਹਾਂ ਦੀ ਦੇਹ ‘ਤੇ ਲਗਵਾ ਕੇ ਵੱਖ-ਵੱਖ ਤਰ੍ਹਾਂ ਦੀਆਂ ਕਲਾਕ੍ਰਿਤੀਆਂ ਤਿਆਰ ਕਰ ਰਹੇ ਹਨ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਜਿਸ ਕਾਰਨ ਅੱਜ ਪਿੰਡ ਆਦਮਪੁਰ ਦੇ 12 ਸਾਲਾ ਮਨਿੰਦਰ ਸਿੰਘ ਨੇ ਸਿੱਧੂ ਮੂਸੇ ਵਾਲਾ ਦੀ ਕੋਠੀ ਵਾਂਗ ਗੱਤੇ ਦਾ ਮਾਡਲ ਬਣਾ ਕੇ ਵੱਖ-ਵੱਖ ਤਰ੍ਹਾਂ ਦੇ ਟਰੈਕਟਰ, ਜੀਪਾਂ ਅਤੇ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਇਸ ਨੂੰ ਵੇਖਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਾਵੁਕ ਹੋ ਗਏ।ਮਨਿੰਦਰ ਸਿੰਘ ਨੇ ਕਿਹਾ ਕਿ ਮੋਬਾਈਲ ‘ਚੋਂ ਸਿੱਧੂ ਮੂਸੇਵਾਲਾ ਦੇ ਘਰ ਦੀ ਫੋਟੋ ਦੇਖ ਕੇ ਸਭ ਕੁਝ ਤਿਆਰ ਕੀਤਾ ਹੈ, ਜਿਸ ਦੀ ਕੀਮਤ 1900 ਰੁਪਏ ਹੈ, ਜੋ ਕਿ ਉਨ੍ਹਾਂ ਨੇ ਆਪਣੇ ਦਾਦਾ ਜੀ ਤੋਂ ਪ੍ਰਾਪਤ ਕੀਤੀ ਸੀ।
ਮਨਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਿੱਧੂ ਮੂਸੇ ਵਾਲਾ ਇਸ ਦੁਨੀਆ ‘ਚ ਹੁੰਦਾ, ਤਾਂ ਉਹ ਉਸਨੂੰ ਭੇਂਟ ਕਰਦਾ ਪਰ ਹੁਣ ਉਹ ਇਹ ਤਿਆਰ ਕਲਾਕਾਰੀ ਉਨ੍ਹਾਂ ਦੇ ਪਿਤਾ ਨੂੰ ਉਨ੍ਹਾਂ ਦੀ ਯਾਦ ‘ਚ ਭੇਂਟ ਕਰ ਰਿਹਾ ਹੈ। ਇਸ ਦੌਰਾਨ ਉਸ ਨੇ ਸਿੱਧੂ ਮੂਸੇਵਾਲਾ ਦਾ ਗੀਤ 295 ਗਾ ਕੇ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ।