ਕੈਨੇਡਾ ਚ ਪੰਜਾਬਣ ਕੁੜੀ ਨੇ ਕੀਤੀ ਖ਼ੁਦਕੁਸ਼ੀ, ਪੰਜਾਬ ਚ ਪਤੀ ਖਿਲਾਫ ਕੀਤਾ ਮਾਮਲਾ ਦਰਜ

516

ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਬਹੁਤ ਸਾਰੀਆਂ ਕੁੜੀਆਂ ਵੱਲੋਂ ਜਿਥੇ ਆਪਣੇ ਸਹੁਰੇ ਪਰਿਵਾਰ ਦੇ ਨਾਲ ਗੱਲਬਾਤ ਕਰਨੀ ਹੀ ਬੰਦ ਕਰ ਦਿੱਤੀ ਜਾਂਦੀ ਹੈ। ਜਿਸ ਕਾਰਨ ਉਨ੍ਹਾਂ ਪਰਿਵਾਰਾਂ ਨੂੰ ਬਹੁਤ ਸਾਰੀ ਮਾਨਸਿਕ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰਨਾ ਪੈਂਦਾ ਹੈ ਜਿਨ੍ਹਾਂ ਵੱਲੋਂ ਆਪਣੀ ਸਾਰੀ ਜਮ੍ਹਾਂ ਪੂੰਜੀ ਲਗਾ ਕੇ ਆਪਣੀਆਂ ਨੂੰਹਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਬਹੁਤ ਸਾਰੇ ਪਰਿਵਾਰਾਂ ਵਿੱਚ ਜਿੱਥੇ ਆਪਣੀਆਂ ਧੀਆਂ ਨੂੰ ਆਈਲਸ ਕਰਵਾਈ ਜਾਂਦੀ ਹੈ ਲੇਕਿਨ ਉਨਾਂ ਨੂੰ ਵਿਦੇਸ਼ ਭੇਜਣ ਵਾਸਤੇ ਪੈਸੇ ਦੀ ਕਮੀ ਹੁੰਦੀ ਹੈ ਜਿਸ ਕਾਰਣ ਉਨ੍ਹਾਂ ਵੱਲੋਂ ਉਸ ਪਰਵਾਰ ਵਿੱਚ ਵਿਆਹ ਕੀਤਾ ਜਾਂਦਾ ਹੈ ਜਿਨ੍ਹਾਂ ਵੱਲੋਂ ਪੈਸਾ ਲਗਾ ਕੇ ਉਨ੍ਹਾਂ ਦੀ ਧੀ ਨੂੰ ਬਾਹਰ ਭੇਜ ਦਿੱਤਾ ਜਾਂਦਾ ਹੈ ਜਿਸ ਸਦਕਾ ਉਨ੍ਹਾਂ ਦਾ ਬੇਟਾ ਵੀ ਬਾਹਰ ਜਾ ਸਕੇ।

ਪਰ ਕੁਝ ਕੁੜੀਆਂ ਦੇ ਪੇਕੇ ਪਰਿਵਾਰ ਵੱਲੋਂ ਵਧੇਰੇ ਦਖਲਅੰਦਾਜ਼ੀ ਦੇ ਚਲਦਿਆਂ ਹੋਇਆਂ ਉਹਨਾਂ ਕੁੜੀਆਂ ਦਾ ਭਵਿੱਖ ਹੀ ਖਰਾਬ ਹੋ ਜਾਂਦਾ ਹੈ। ਜਿਸ ਦਾ ਖਮਿਆਜ਼ਾ ਉਨ੍ਹਾਂ ਲੜਕੀਆਂ ਦੇ ਪਤੀ ਅਤੇ ਸਹੁਰੇ ਪਰਿਵਾਰ ਨੂੰ ਵੀ ਭੁਗਤਣਾ ਪੈਂਦਾ ਹੈ। ਵਿਆਹ ਕਰਵਾ ਕੇ ਵਿਦੇਸ਼ ਜਾਣ ਵਾਲੇ ਅਜੇਹੇ ਕੁੜੀਆਂ ਮੁੰਡਿਆਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਨੌਜਵਾਨ ਕੁੜੀਆਂ ਮੁੰਡਿਆਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਹੁਣ ਅਜਿਹਾ ਹੀ ਇਕ ਮਾਮਲਾ ਮੋਗਾ ਦੇ ਅਧੀਨ ਆਉਂਦੇ ਪਿੰਡ ਖਾਈ ਤੋਂ ਸਾਹਮਣੇ ਆਇਆ ਹੈ।

ਜਿਥੇ ਪਿੰਡ ਖਾਈ ਦੇ ਰਹਿਣ ਵਾਲੇ ਪਵਿੱਤਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਆਪਣੀ ਧੀ ਜਸਪ੍ਰੀਤ ਕੌਰ ਦਾ ਵਿਆਹ ਨਰਾਇਣਗੜ੍ਹ ਸੋਹੀਆਂ ਜਿਲਾ ਬਰਨਾਲਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਸੋਹੀ ਦੇ ਨਾਲ 4 ਅਗਸਤ 2019 ਨੂੰ ਕੀਤਾ ਸੀ। ਵਿਆਹ ਦੇ ਕੁਝ ਸਮੇਂ ਬਾਅਦ ਜਿੱਥੇ ਉਨ੍ਹਾਂ ਦੀ ਧੀ ਕੈਨੇਡਾ ਚਲੇ ਗਏ ਸੀ ਅਤੇ ਉਸ ਤੋਂ ਬਾਅਦ ਉਸ ਵੱਲੋਂ ਆਪਣੇ ਪਤੀ ਦਾ ਦੋ ਵਾਰ ਕੈਨੇਡਾ ਲਈ ਅਪਲਾਈ ਕੀਤਾ ਗਿਆ।

ਉੱਥੇ ਹੀ ਉਸ ਦਾ 2 ਵਾਰ ਵੀਜ਼ਾ ਰਿਫਿਊਜ਼ ਹੋ ਗਿਆ ਜਿਸ ਵੱਲੋਂ ਬਾਰ-ਬਾਰ ਉਨ੍ਹਾਂ ਦੀ ਬੇਟੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਆਰਥਿਕਤਾ ਦੇ ਦੌਰ ਵਿਚੋਂ ਗੁਜ਼ਰਦੇ ਹੋਇਆ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਹੁਣ ਪੁਲੀਸ ਵੱਲੋਂ ਮ੍ਰਿਤਕਾ ਦੇ ਪਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।