ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ ਦੀਪਕ ਟੀਨੂ ਪੁਲਿਸ ਦੀ ਗ੍ਰਿਫ਼ਤ ਵਿਚੋਂ ਫਰਾਰ ਹੋ ਗਿਆ। ਮਾਨਸਾ ਦੇ ਸੀਆਈਏ ਪੁਲਿਸ ਸਟੇਸ਼ਨ ਵਿਚ ਦੀਪਕ ਟੀਨੂ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੋਇਆ ਸੀ ਅਤੇ ਉਹ ਰਾਤ ਦੇ 11 ਵਜੇ ਫਰਾਰ ਹੋਇਆ ਦੱਸਿਆ ਜਾਂਦਾ ਹੈ।
ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ ਦੀਪਕ ਟੀਨੂ ਪੁਲਿਸ ਦੀ ਗ੍ਰਿਫ਼ਤ ਵਿਚੋਂ ਫਰਾਰ ਹੋ ਗਿਆ। ਮਾਨਸਾ ਦੇ ਸੀਆਈਏ ਪੁਲਿਸ ਸਟੇਸ਼ਨ ਵਿਚ ਦੀਪਕ ਟੀਨੂ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੋਇਆ ਸੀ ਅਤੇ ਉਹ ਰਾਤ ਦੇ 11 ਵਜੇ ਫਰਾਰ ਹੋਇਆ ਦੱਸਿਆ ਜਾਂਦਾ ਹੈ।
ਉਹ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਹੈ। ਪੁਲਿਸ ਨੇ ਇਸ ਮਾਮਲੇ ’ਚ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਗੈਂਗਸਟਰ ਦੀਪਕ ਟੀਨੂ ਆਖਰ ਕਿਵੇਂ ਫਰਾਰ ਹੋਇਆ, ਇਸ ਬਾਰੇ ਕਈ ਵੱਡੇ ਖੁਲਾਸੇ ਹੋਏ ਹਨ। ਪੁਲਿਸ ਸੂਤਰਾਂ ਅਨੁਸਾਰ ਡਿਸਮਿਸ ਸੀਆਈਏ ਇੰਚਾਰਜ ਟੀਨੂ ਨੂੰ ਉਸ ਦੀ ਪ੍ਰੇਮਿਕਾ ਨਾਲ ਮਿਲਵਾਉਣ ਲਈ ਇਕ ਹੋਟਲ ਵਿੱਚ ਲੈ ਕੇ ਗਿਆ ਸੀ।ਗੈਂਗਸਟਰ ਦੀਪਕ ਟੀਨੂ ਨੇ ਫਰਾਰ ਹੋਣ ਦੀ ਯੋਜਨਾ ਪਹਿਲਾਂ ਹੀ ਬਣਾਈ ਹੋਈ ਸੀ। ਉਹ ਸੀਆਈਏ ਇੰਚਾਰਜ ਦੇ ਨੇੜੇ ਆਇਆ, ਇਸ ਤੋਂ ਬਾਅਦ ਉਸ ਨੂੰ ਆਪਣੇ ਭਰੋਸੇ ਵਿੱਚ ਲੈ ਲਿਆ। ਇਸ ਦਾ ਫਾਇਦਾ ਉਠਾਉਂਦੇ ਹੋਏ ਸ਼ਨੀਵਾਰ ਰਾਤ ਨੂੰ ਉਹ ਝੁਨੀਰ ਦੇ ਗੈਸਟ ਹਾਊਸ ਤੋਂ ਆਪਣੀ ਸਹੇਲੀ ਨਾਲ ਫਰਾਰ ਹੋ ਗਿਆ। ਜਦਕਿ ਦੂਜੇ ਕਮਰੇ ਵਿੱਚ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸੁੱਤਾ ਰਿਹਾ।
ਸੂਤਰਾਂ ਦੀ ਮੰਨੀਏ ਤਾਂ ਪ੍ਰਿਤਪਾਲ ਸਿੰਘ ਦੀ ਟੀਨੂੰ ਉਤੇ ਮਿਹਰਬਾਨੀ ਪਿੱਛੇ ਲਾਲਚ ਸੀ। ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੇ ਟੀਨੂੰ ਨੂੰ ਮੋਬਾਈਲ ਵੀ ਮੁਹੱਈਆ ਕਰਵਾਇਆ ਸੀ।
ਦੀਪਕ ਅਤੇ ਉਸ ਦੀ ਪ੍ਰੇਮਿਕਾ ਦੋਵੇਂ ਇੱਕ ਕਮਰੇ ਵਿੱਚ ਰੁਕੇ ਜਦਕਿ ਪ੍ਰਿਤਪਾਲ ਸਿੰਘ ਦੂਜੇ ਕਮਰੇ ਵਿੱਚ ਚਲਾ ਗਿਆ।ਦਰਅਸਲ ਟੀਨੂੰ ਪੂਰੀ ਯੋਜਨਾ ਬਣਾ ਕੇ ਇੱਥੇ ਪਹੁੰਚਿਆ ਸੀ। ਉਸ ਨੇ ਭੱਜਣ ਦੀ ਯੋਜਨਾ ਦੋ ਦਿਨ ਪਹਿਲਾਂ ਹੀ ਬਣਾ ਲਈ ਸੀ।
ਉਸ ਨੇ ਫੋਨ ਕਰਕੇ ਆਪਣੇ ਦੋਸਤਾਂ ਨੂੰ ਮਾਨਸਾ ਵਿਖੇ ਕਿਸੇ ਥਾਂ ਕਾਰ ਕੋਲ ਖੜ੍ਹਨ ਲਈ ਕਿਹਾ ਸੀ। ਸ਼ਨੀਵਾਰ ਦੇਰ ਰਾਤ ਜਦੋਂ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ ਤਾਂ ਉਹ ਆਪਣੀ ਪ੍ਰੇਮਿਕਾ ਸਮੇਤ ਗੈਸਟ ਹਾਊਸ ਛੱਡ ਕੇ ਪਹਿਲਾਂ ਤੋਂ ਹੀ ਨਿਰਧਾਰਤ ਥਾਂ ’ਤੇ ਖੜ੍ਹੀ ਆਪਣੇ ਦੋਸਤਾਂ ਦੀ ਕਾਰ ਵਿੱਚ ਫਰਾਰ ਹੋ ਗਿਆ।
ਉਸ ਨੇ ਇਸ ਖਤਰਨਾਕ ਅਪਰਾਧੀ ਨੂੰ ਹੋਟਲ ਵਿਚ ਰੱਖ ਕੇ ਬਹੁਤ ਸੇਵਾ ਕੀਤੀ। ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਅਜਿਹਾ ਕੀ ਕਾਰਨ ਸੀ ਕਿ ਪ੍ਰਿਤਪਾਲ ਸਿੰਘ ਅਜਿਹੇ ਅਪਰਾਧੀ ਨਾਲ ਸ਼ਰੇਆਮ ਘੁੰਮ ਰਿਹਾ ਸੀ।