ਕੈਨੇਡਾ ‘ਚ ਲਾਪਤਾ ਹੋਈ 23 ਸਾਲਾ ਪੰਜਾਬਣ ਜਸਵੀਰ ਪਰਮਾਰ ਦੀ ਮਿਲੀ ਲਾਸ਼

1903

21 ਨਵੰਬਰ ਨੂੰ ਸਰੀ ਵਿੱਚ ਆਖਰੀ ਵਾਰ ਦੇਖੀ ਗਈ ਅਤੇ 22 ਨਵੰਬਰ ਤੋਂ ਗੁੰਮਸ਼ੁਦਾ ਐਲਾਨੀ ਗਈ 23 ਸਾਲਾ ਜਸਵੀਰ ਪਰਮਾਰ ਦੀ ਲਾਸ਼ ਵੈਸਟ ਵੈਨਕੂਵਰ ਤੋਂ ਮਿਲੀ ਹੈ। ਪੁਲਿਸ ਮੁਤਾਬਕ ਇਸ ਵਿੱਚ ਕੋਈ ਅਪਰਾਧਿਕ ਕਾਰਵਾਈ ਨਜ਼ਰ ਨਹੀਂ ਆ ਰਹੀ।

ਕੈਨੇਡਾ: ਬੀਤੇ ਦਿਨ 23 ਸਾਲਾ ਪੰਜਾਬੀ ਮੁਟਿਆਰ ਜਸਵੀਰ ਪਰਮਾਰ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਸਾਂਝੀ ਕੀਤੀ ਹੈ।

ਆਰਸੀਐਮਪੀ ਦੇ ਅਨੁਸਾਰ, 29 ਨਵੰਬਰ, 2022 ਨੂੰ ਵੈਨਕੂਵਰ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਸੀ ਅਤੇ ਹੁਣ ਇਸ ਗੱਲ ਦੀ ਪੁਸ਼ਟੀ ਹੋ ਗਈ ਹੈ ਕਿ ਲਾਸ਼ ਸਰੀ ਤੋਂ ਲਾਪਤਾ ਜਸਵੀਰ ਪਰਮਾਰ ਦੀ ਹੈ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਾ ਮਿਲਣ ‘ਤੇ ਭਾਲ ਜਾਰੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।

ਤੁਹਾਨੂੰ ਦੱਸ ਦਈਏ ਕਿ ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ 22 ਨਵੰਬਰ ਨੂੰ ਉਸ ਨੇ ਆਪਣੇ ਪਰਿਵਾਰ ਦੇ ਨਾਲ ਆਖਰੀ ਵਾਰ ਸੰਪਰਕ ਕੀਤਾ ਸੀ। ਇਸ ਤੋਂ ਬਾਅਦ ਉਹ ਲਾਪਤਾ ਹੋ ਗਈ ਸੀ ਜਿਸ ਨੂੰ ਲੱਭਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਇਸ ਮਾਮਲੇ ਵਿੱਚ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਸੀ। ਮੀਡੀਆ ਰਿਪੋਰਟਾਂ ਦੇ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੁਝ ਵੀ ਅਪਰਾਧਿਕ ਨਹੀਂ ਲੱਗ ਰਿਹਾ ਹੈ।