ਮੋਦੀ ਤੋਂ ਬਾਅਦ ਰਾਜੇਵਾਲ ਨੇ ਕਰਤਾ ਨਵਾਂ ਐਲਾਨ

242

ਅੱਜ ਗੁਰਪੁਰਬ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਤੇ ਉੱਥੇ ਹੀ ਪੂਰੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵਧਾਈਆਂ ਦਿੱਤੀਆਂ ਹਨ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ 3 ਖੇਤੀ ਕਾਨੂੰਨਾਂ ਨੂੰ ਪਾਰਲੀਮੈਂਟ ਦੇ ਵਿੱਚ ਵੀ ਰੱਦ ਕੀਤਾ ਜਾਵੇਗਾ ਪਰ ਉਥੇ ਹੀ ਕਿਸਾਨ ਆਗੂ ਰਾਜੇਵਾਲ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਮ ਐਸ ਪੀ ਦੇ ੳੁੱਤੇ ਕੋੲੀ ਗੱਲਬਾਤ ਨਹੀਂ ਕੀਤੀ ਹੈ ਤੇ ਜਿੰਨਾ ਸਮਾਂ ਇਹ ਕਾਨੂੰਨ ਪਾਰਲੀਮੈਂਟ ਦੇ ਵਿੱਚ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ

ਉੱਥੇ ਹੀ ਬਲਵੀਰ ਸਿੰਘ ਰਾਜੇਵਾਲ ਵੱਲੋਂ ਗੁਰਪੁਰਬ ਦੇ ਮੌਕੇ ਤੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਜਾ ਰਹੀ ਹੈ ਅੱਜ ਇਹ ਵੀ ਤਸੱਲੀ ਤੇ ਖੁਸ਼ੀ ਵਾਲੀ ਗੱਲ ਹੈ ਜਿਹੜੇ 3 ਖੇਤੀ ਕਾਲੇ ਕਾਨੂੰਨ ਕੇਂਦਰ ਸਰਕਾਰ ਨੇ ਬਣਾਏ ਸੀ ਅੱਜ ਪ੍ਰਧਾਨ ਮੰਤਰੀ ਨੇ ਖੁਦ ਮੰਨਿਆ ਹੈ ਕਿ ਸਾਡੇ ਕੋਲ ਗਲਤ ਕੰਮ ਹੋਇਆ ਸੀ ਇਸ ਕਾਰਨ ਅਸੀਂ ਉਹ ਕਾਨੂੰਨ ਵਾਪਸ ਲੈ ਰਹੇ ਹਾਂ ਤੇ ਸਾਰੇ ਪਾਸੇ ਖੁਸ਼ੀ ਦੀ ਲਹਿਰ ਹੈ ਤੇ ਖ਼ੁਸ਼ੀ ਹੋਣੀ ਵੀ ਚਾਹੀਦੀ ਹੈ ਸਾਰੀ ਦੁਨੀਆਂ ਦੇ ਵਿੱਚ ਬੈਠੇ ਲੋਕਾਂ ਨੇ ਇਸ ਮੋਰਚੇ ਨੂੰ ਬਹੁਤ ਸਪੋਰਟ ਕੀਤੀ ਹੈ

ਜਿਸ ਤਰ੍ਹਾਂ ਇਸ ਦੇਸ਼ ਦੇ ਵਿੱਚ ਬੈਠੇ ਲੋਕਾਂ ਨੇ ਹੁੰਗਾਰਾ ਦਿੱਤਾ ਹੈ ਉਸ ਦੇ ਨਤੀਜੇ ਤੇ ਅੱਜ ਸਰਕਾਰ ਨੂੰ ਆਪਣੀ ਗ਼ਲਤੀ ਮੰਨਣੀ ਪਈ ਹੈ ਪ੍ਰਧਾਨ ਮੰਤਰੀ ਵੱਲੋਂ ਐਲਾਨ ਕਰ ਦਿੱਤਾ ਗਿਆ ਕਿ ਅਸੀਂ 3 ਖੇਤੀ ਕਾਨੂੰਨ ਵਾਪਸ ਲੈਂਦੇ ਹਾਂ ਨਾਲ ਦੀ ਨਾਲ ਬਲਵੀਰ ਸਿੰਘ ਰਾਜੇਵਾਲ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ ਪਰ ਉੱਥੇ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਅਜੇ ਤਾਂ ਸਾਡੀ ਤਸੱਲੀ ਨਹੀਂ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ