ਕ੍ਰਿਕਟਰ ਹਰਭਜਨ ਸਿੰਘ ਦੀ ਭਾਜਪਾ ‘ਚ ਜਾਣ ਦੀ ਤਿਆਰੀ !, ਪ੍ਰਗਟ ਸਿੰਘ ਨਾਲ ਹੋਵੇਗੀ ਟੱਕਰ

437

ਬਾਲੀਵੁੱਡ ਅਦਾਕਾਰਾ ਗੀਤਾ ਬਸਰਾ ਅਤੇ ਹਰਭਜਨ ਸਿੰਘ ਜੋ ਕਿ ਇਨੀਂ ਦਿਨੀਂ ਪੰਜਾਬ ਪਹੁੰਚੇ ਹੋਏ ਹਨ। ਗੀਤਾ ਬਸਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਕਰਕੇ ਉਹ ਪੰਜਾਬ ਤੋਂ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਕੁਝ ਦਿਨ ਪਹਿਲਾਂ ਹੀ ਉਹ ਆਪਣੇ ਪਰਿਵਾਰ ਦੇ ਨਾਲ ਅੰਮ੍ਰਿਤਸਰ ਪਹੁੰਚੀ ਹੈ। ਜਿੱਥੇ ਉਨ੍ਹਾਂ ਨੇ ਆਪਣੇ ਨਵਜੰਮੇ ਪੁੱਤਰ ਅਤੇ ਧੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਿਆ।

ਗੀਤਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੇ ਪਤੀ ਹਰਭਜਨ ਸਿੰਘ ਅਤੇ ਬੱਚਿਆਂ ਦੇ ਨਾਲ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਚਿਹਰੇ ਨੂੰ ਹਾਰਟ ਵਾਲੇ ਇਮੋਜ਼ੀ ਦੇ ਨਾਲ ਛਿਪਾ ਕੇ ਪੋਸਟ ਕੀਤਾ ਹੈ। ਗੀਤਾ ਅਤੇ ਹਿਨਾਇਆ ਨੇ ਪੰਜਾਬੀ ਸੂਟ ਪਾਇਆ ਹੋਇਆ ਹੈ। ਇਸ ਤੋਂ ਇਲਾਵਾ ਗੀਤਾ ਨੇ ਆਪਣੀ ਇੰਸਟਾਗ੍ਰਾਮ ਦੀ ਸਟੋਰੀ ‘ਚ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਕ੍ਰਿਕਟਰ ਹਰਭਜਨ ਸਿੰਘ ਅਤੇ ਅਦਾਕਾਰਾ ਗੀਤਾ ਬਸਰਾ ਜੋ ਕਿ ਇਸ ਸਾਲ ਦੂਜੀ ਵਾਰ ਮਾਤਾ ਪਿਤਾ ਬਣੇ ਹਨ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖ਼ਸ਼ੀ ਹੈ। ਇਸ ਤੋਂ ਪਹਿਲਾਂ ਦੋਨਾਂ ਦੀ ਇਕ ਧੀ ਹੈ। ਹਰਭਜਨ ਸਿੰਘ ਅਤੇ ਗੀਤਾ ਬਸਰਾ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ।

ਵਿਆਹ ਤੋਂ ਪਹਿਲਾਂ ਗੀਤਾ ਬਸਰਾ ਬਾਲੀਵੁੱਡ ਜਗਤ ‘ਚ ਕਾਫੀ ਸਰਗਰਮ ਸੀ ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਐਕਟਿੰਗ ਤੋਂ ਦੂਰੀ ਬਣਾ ਲਈ ਸੀ। ਪਰ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।