ਸਤਿੰਦਰ ਸਰਤਾਜ ਦੇ ਵਿਆਹ ਦੀ ਵਰ੍ਹੇਗੰਢ ‘ਤੇ ਵਾਇਰਲ ਹੋਈ ਪਤਨੀ ਨਾਲ ਇਹ ਖ਼ਾਸ ਤਸਵੀਰ

342

ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਸੰਗੀਤ ਜਗਤ ਦਾ ਉਹ ਚਮਕਦਾ ਸਿਤਾਰਾ ਹੈ, ਜਿਸ ਦੇ ਗੀਤ ਹਰ ਇੱਕ ਦੇ ਦਿਲ ਨੂੰ ਛੂਹ ਲੈਂਦੇ ਹਨ। ਪੰਜਾਬੀ ਸੂਫ਼ੀ ਗਾਇਕ ਡਾ. ਸਤਿੰਦਰ ਸਰਤਾਜ ਨੇ ਬੀਤੇ ਦਿਨ ਆਪਣੇ ਵਿਆਹ ਦੀ 11ਵੀਂ ਵਰ੍ਹੇਗੰਢ ਮਨਾਈ। ਦਰਅਸਲ, ਸਤਿੰਦਰ ਸਰਤਾਜ ਨੂੰ ਉਨ੍ਹਾਂ ਦੇ ਪ੍ਰਸ਼ੰਸਕ ‘ਫੈਨਜ਼ ਪੇਜ਼’ ‘ਤੇ ਉਨ੍ਹਾਂ ਦੀ ਤੇ ਪਤਨੀ ਗੋਰੀ ਦੀ ਇਕ ਪੋਸਟ ਪਾ ਕੇ ਵਧਾਈਆਂ ਦੇ ਰਹੇ ਹਨ। ਉਨ੍ਹਾਂ ਨੇ ਇੱਕ ‘ਸਰਤਾਜ ਵਰਲਡ’ ਨਾਮ ਦੇ ਫੈਨ ਪੇਜ਼ ਨੇ ਸਤਿੰਦਰ ਸਰਤਾਜ ਨੂੰ ਵਧਾਈਆਂ ਦਿੰਦੇ ਹੋਏ ਸਤਿੰਦਰ ਦੇ ਵਿਆਹ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ।

ਦੱਸ ਦਈਏ ਕਿ ਸਤਿੰਦਰ ਸਰਤਾਜ ਦਾ ਵਿਆਹ 9 ਦਸੰਬਰ 2010 ‘ਚ ਗੌਰੀ ਨਾਲ ਹੋਇਆ। ਉਨ੍ਹਾਂ ਨੇ ਮੁੱਢਲੀ ਪੜ੍ਹਾਈ ਤੋਂ ਬਾਅਦ ਉਚੇਰੀ ਸਿੱਖਿਆ ਮਿਊਜ਼ਿਕ ਵਿਦ ਆਨਰ ਅਤੇ ਪੰਜ ਸਾਲ ਦਾ ਡਿਪਲੋਮਾ ਸੰਗੀਤ ‘ਚ ਕੀਤਾ ਅਤੇ ਸੂਫ਼ੀ ਮਿਊਜ਼ਿਕ ‘ਚ ਡਿਗਰੀ ਵੀ ਕੀਤੀ। ਉਹ ਅਜਿਹੇ ਗਾਇਕ ਹਨ, ਜੋ ਪੰਜਾਬੀ ਮਿਊਜ਼ਿਕ ‘ਚ ਡਾਕਟਰੇਟ ਹਨ ਅਤੇ ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਾਉਂਦੇ ਵੀ ਰਹੇ ਹਨ। ਸਤਿੰਦਰ ਸਰਤਾਜ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਰੱਖਦੇ ਸਨ।

ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਦੇ ਜ਼ਿਆਦਾਤਰ ਗੀਤ ਪਰਿਵਾਰ ਤੇ ਸੱਭਿਆਚਾਰਕ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਦੀ ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਚੰਗੀ ਫੈਨ ਫਾਲੋਵਿੰਗ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫ਼ੀ ਸਰਗਰਮ ਹਨ। ਆਉਣ ਵਾਲੇ ਸਮੇਂ ‘ਚ ਸਤਿੰਦਰ ਸਰਤਾਜ ‘ਕਲੀ ਜੋਟਾ’ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇੰਨੀਂ ਦਿਨੀਂ ਉਨ੍ਹਾਂ ਦੀ ਮੁੜ ਤੋਂ ਰਿਲੀਜ਼ ਹੋਈ ਫ਼ਿਲਮ ‘ਇੱਕੋ ਮਿੱਕੇ’ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ।