ਸ੍ਰੀ ਦਰਬਾਰ ਸਾਹਿਬ ਬੇਅਦਬੀ ‘ਤੇ ਬੋਲੇ ਕੈਪਟਨ

363

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਰਕ ਹੈ ਕਿ ਡ ਰੱ ਗ ਜ਼ ਮਾਮਲੇ ਉੱਤੇ ਆਧਾਰਤ ਕੇਸ ਦੇ ਹਰ ਪਹਿਲੂ ਨੂੰ ਉਹ ਡੂੰਘਾਈ ਨਾਲ ਜਾਣਦੇ ਹਨ। ਸਾਬਕਾ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਗਵਾਹੀ ਅਤੇ ਬਿਨਾਂ ਕਿਸੇ ਸਬੂਤ ਤੋਂ ਕੇਸ ਦਰਜ ਕਰਨਾ ਸਰਾਸਰ ਗ਼ਲਤ ਹੈ। ਉਨ੍ਹਾਂ ਨੇ ਇਸ ਕੇਸ ਨੂੰ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਦੱਸਿਆ। ਉਹ ਆਪਣੇ ਜੱਦੀ ਜ਼ਿਲੇ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਪੁੱਜੇ ਹੋਏ ਸਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨਾਲ ਸੀਟਾਂ ਦੀ ਵੰਡ ਜਲਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਦੀ ਲੀਡਰਸ਼ਿਪ ਦਰਮਿਆਨ ਦੋ ਦਿਨਾਂ ਵਿੱਚ ਮੀਟਿੰਗ ਹੋਵੇਗੀ।

ਟਰੱਕ ਯੂਨੀਅਨ ਦੀ 16 ਰੋਜ਼ਾ ਹੜਤਾਲ ਵਿਚ ਡਰਾਈਵਰਾਂ ਨੇ ਕੈਪਟਨ ਦੀ ਕਾਰ ਦਾ ਘਿਰਾਓ ਕੀਤਾ । ਸਾਬਕਾ ਮੁੱਖ ਮੰਤਰੀ ਦੀ ਕਾਰ ਨੂੰ ਅੱਧਾ ਘੰਟਾ ਰੋਕੀ ਰੱਖਿਆ ਗਿਆ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੁਆਫ਼ੀ ਮੰਗੀ ਅਤੇ ਉਨ੍ਹਾਂ ਦੀ ਸਰਕਾਰ ਆਉਣ ‘ਤੇ ਟਰੱਕ ਯੂਨੀਅਨ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਅਤੇ ਟਰੱਕ ਯੂਨੀਅਨਾਂ ਨੂੰ ਪਹਿਲ ਦੇ ਆਧਾਰ ‘ਤੇ ਬਹਾਲ ਕਰਨ ਦਾ ਵਾਅਦਾ ਕਰਕੇ ਆਪਣੀ ਜਾਨ ਬਚਾਈ । ਟਰੱਕ ਯੂਨੀਅਨਾਂ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇਕ ਟੀਮ ਰਾਜਪੁਰਾ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਪਿੱਛਾ ਕਰ ਰਹੀ ਸੀ। ਜਿਵੇਂ ਹੀ ਕੈਪਟਨ ਦਾ ਕਾਫ਼ਲਾ ਰੂਫ ਲਾਈਟ ਪੁਆਇੰਟ ਤੋਂ ਏਅਰ ਪੋਰਟ ਰੋਡ ਵੱਲ ਮੁੜਿਆ ਤਾਂ ਟਰੱਕ ਯੂਨੀਅਨ ਦੇ ਮੈਂਬਰਾਂ ਨੇ ਸੜਕ ‘ਤੇ ਲੇਟ ਕੇ ਕੈਪਟਨ ਦੇ ਕਾਫ਼ਲੇ ਨੂੰ ਘੇਰ ਲਿਆ। ਉਨ੍ਹਾਂ ਨੂੰ ਉਦੋਂ ਤੱਕ ਅੱਗੇ ਨਹੀਂ ਵਧਣ ਦਿੱਤਾ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਕਾਰ ਤੋਂ ਹੇਠਾਂ ਉਤਰ ਕੇ ਮੁਆਫ਼ੀ ਨਹੀਂ ਮੰਗਦੇ।