Satinder Sartaj ਨੇ ਗਾਇਆ ‘ਗੁਰਮੁਖੀ ਦਾ ਬੇਟਾ’ Babbu Maan ਹੋਏ ਭਾਵੁਕ ,Sartaj ਨੇ ਗਿੱਪੀ ਦੇ ਮੁੰਡੇ ਨੂੰ ਗੋਦੀ ਚੱਕ ਕੇ ਸੁਣੋ ਕੀ ਕਿਹਾ

429

ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੇ ਘਰ ਇੰਨੀਂ ਦਿਨੀਂ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਦਰਅਸਲ, ਕੁਝ ਦਿਨ ਪਹਿਲਾਂ ਹੀ ਗਿੱਪੀ ਗਰੇਵਾਲ ਦੇ ਜਨਮਦਿਨ ਅਤੇ ਉਨ੍ਹਾਂ ਦੇ ਪੁੱਤਰ ਗੁਰਬਾਜ਼ ਗਰੇਵਾਲ ਦੀ ਲੋਹੜੀ ਮਨਾਇਆ ਗਿਆ, ਜਿਸ ‘ਚ ਤਕਰੀਬਨ ਸਾਰੇ ਹੀ ਪੰਜਾਬੀ ਕਲਾਕਾਰਾਂ ਨੇ ਸ਼ਿਰਕਤ ਕੀਤੀ ਸੀ। ਇਨ੍ਹਾਂ ਹੀ ਨਹੀਂ ਪੰਜਾਬ ਦੇ ਸੀ. ਐੱਮ. ਚਰਨਜੀਤ ਸਿੰਘ ਚੰਨੀ ਵੀ ਇਸ ਦੌਰਾਨ ਪਹੁੰਚੇ ਸਨ। ਇਸ ਦੌਰਾਨ ਦੀਆਂ ਕਾਫ਼ੀ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਗਿਆ।

ਦੱਸ ਦਈਏ ਕਿ ਹੁਣ ਗਿੱਪੀ ਗਰੇਵਾਲ ਦੀ ਭਤੀਜੀ ਮੁਸਕਾਨ ਗਰੇਵਾਲ ਦੇ ਵਿਆਹ ਦੇ ਫੰਕਸ਼ਨ ਸ਼ੁਰੂ ਹੋ ਗਏ ਹਨ। ਹਾਲ ਹੀ ‘ਚ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਸੁਹਾਗ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਕਈ ਪੰਜਾਬੀ ਕਲਾਕਾਰ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਜਸਬੀਰ ਜੱਸੀ ਨੇ ਕਰਮਜੀਤ ਅਨਮੋਲ, ਗਿੱਪੀ ਗਰੇਵਾਲ, ਜੀ ਖ਼ਾਨ ਵਰਗੇ ਕਈ ਕਲਾਕਾਰਾਂ ਨੂੰ ਟੈਗ ਕੀਤਾ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ ਸਾਂਝਾ ਕਰਦੇ ਹੋਏ ਜਸਬੀਰ ਜੱਸੀ ਨੇ ਕੈਪਸ਼ਨ ‘ਚ ਲਿਖਿਆ ਹੈ, ”ਮੁਸਕਾਨ ਬੇਟੀ ਲਈ ਸੁਹਾਗ।”

ਇਸ ਤੋਂ ਇਲਾਵਾ ਗਾਇਕ ਨਿੰਜਾ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਹੋਰ ਕਲਾਕਾਰਾਂ ਨਾਲ ਨਜ਼ਰ ਆ ਰਹੇ ਹਨ ਅਤੇ ਸਟੇਜ ‘ਤੇ ਆਪਣੇ ਗੀਤਾਂ ਨਾਲ ਲੋਕਾਂ ਨੂੰ ਨਚਾ ਰਹੇ ਹਨ। ਉਨ੍ਹਾਂ ਦੀ ਇਸ ਵੀਡੀਓ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਇਸ ਵੀਡੀਓ ‘ਤੇ ਕੁਮੈਂਟਸ ਕਰਕੇ ਉਨ੍ਹਾਂ ਨੂੰ ਭਤੀਜੀ ਦੇ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ।

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੇ ਘਰ ਪੰਜਾਬੀ ਕਲਾਕਾਰਾਂ ਨੇ ਰੌਣਕਾਂ ਲਾਈਆਂ ਹੋਈਆਂ ਹਨ। ਗਿੱਪੀ ਗਰੇਵਾਲ ਦੀ ਭਤੀਜੀ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਇਸ ਦੌਰਾਨ ਦੀਆਂ ਕੁਝ ਵੀਡੀਓਜ਼ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਸਾਂਝੀਆਂ ਕੀਤੀਆਂ ਹਨ।

ਗਿੱਪੀ ਗਰੇਵਾਲ ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀ ਸਟਾਰ ਕਲਾਕਾਰ ਹਨ। ਉਹ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਕਾਫ਼ੀ ਸਰਗਰਮ ਹਨ। ਹਾਲ ਹੀ ‘ਚ ਉਨ੍ਹਾਂ ਦੀ ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਰਿਸਪਾਂਸ ਮਿਲ ਰਿਹਾ ਹੈ।